21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦਿੱਲੀ ਪੁਲਿਸ ਚਲਾ ਰਹੀ ਹੈ 'ਨਸ਼ਾ ਮੁਕਤ ਭਾਰਤ ਅਭਿਆਨ'

Ad Position 21
No active advertisement
ਅਜੀਤ ਡੈਸਕ 08-05-2026
ਨਵੀਂ ਦਿੱਲੀ, 7 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਅਪਰਾਧ ਸ਼ਾਖਾ ਨੇ ਦਿੱਲੀ ਵਿਚ 'ਨਸ਼ਾ ਮੁਕਤ ਭਾਰਤ ਅਭਿਆਨ' ਪਿਛਲੇ ਦਿਨਾਂ ਤੋਂ ਲਗਾਤਾਰ ਚਲਾਇਆ ਹੋਇਆ ਅਤੇ ਸਿੱਖਿਆ ਸੰਸਥਾਨਾਂ ਵਿਚ ਜਾ ਕੇ ਸਕੂਲੀ ਬੱਚਿਆਂ ਨੂੰ ਇਸ ਅਭਿਆਨ ਨਾਲ ਜੋੜਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ | ਦਿੱਲੀ ਪੁਲਿਸ ਭਾਰਤ ਸਰਕਾਰ ਦੀ ਨਸ਼ਿਆਂ ਵਿਰੁੱਧ 'ਜ਼ੀਰੋ ਟੋਲਰੈਂਸ' ਦੀ ਨੀਤੀ ਨੂੰ ਅਪਣਾ ਰਹੀ ਹੈ | ਦਿੱਲੀ ਪੁਲਿਸ ਨਸ਼ਾ ਤਸਕਰਾਂ ਦੇ ਵਿਰੁੱਧ ਵੀ ਕਾਰਵਾਈ ਕਰਨ ਵਿਚ ਪਿੱਛੇ ਨਹੀਂ ਹੈ | ਇਸ ਦੇ ਪ੍ਰਤੀ ਦਿੱਲੀ ਪੁਲਿਸ ਦਿੱਲੀ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਵਿਚ ਜਾ ਕੇ ਨਸ਼ਿਆਂ ਦੇ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੀ ਹੈ ਅਤੇ ਇਨ੍ਹਾਂ ਦੇ ਨਾਲ ਹੋ ਰਹੇ ਨਤੀਜਿਆਂ ਦੇ ਬਾਰੇ ਵੀ ਦੱਸਿਆ ਜਾ ਰਿਹਾ ਹੈ | ਦਿੱਲੀ ਪੁਲਿਸ ਦੁਆਰਾ ਚਲਾਈ ਗਈ ਮੁਹਿੰਮ ਵਿਚ 6ਵੀਂ ਕਲਾਸ਼ ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਨਗਰ 'ਚ ਲਟਕਦੀਆਂ ਤਾਰਾਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦਿੱਲੀ ਦਾ ਮੌਸਮ ਬਣਿਆ ਸੁਹਾਵਣਾ
Ad Position 24