21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਾਕ ਏਜੰਸੀਆਂ ਵਲੋਂ ਧਾਰਮਿਕ ਮੁੱਦਿਆਂ ਦੀ ਵਰਤੋਂ ਰਾਹੀਂ ਪੰਜਾਬ 'ਚ ਪ੍ਰਭਾਵ ਬਣਾਉਣ ਦੀ ਸਾਜ਼ਿਸ਼- ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Ad Position 21
No active advertisement
ਅਜੀਤ ਡੈਸਕ 08-05-2026
ਨਵੀਂ ਦਿੱਲੀ,7 ਮਈ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਮੁਖੀ ਗੁਣਜੀਤ ਸਿੰਘ ਬਖਸ਼ੀ ਨੇ ਖ਼ਦਸ਼ਾ ਜਤਾਇਆ ਕਿ ਪਾਕਿਸਤਾਨ ਦੀਆਂ ਏਜੰਸੀਆਂ ਭਾਵਨਾਤਮਕ ਅਤੇ ਧਾਰਮਿਕ ਮੁੱਦਿਆਂ ਦੀ ਵਰਤੋਂ ਕਰਕੇ ਪੰਜਾਬ ਵਿਚ ਪ੍ਰਭਾਵ ਬਣਾਉਣ ਦੀ ਸਾਜ਼ਸ਼ ਰਚ ਰਹੀਆਂ ਹਨ ¢ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਏਜੰਸੀਆਂ ਪਹਿਲਾਂ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਡਰੱਗ, ਹਥਿਆਰਾਂ ਅਤੇ ਵੱਖਵਾਦੀ ਪ੍ਰਚਾਰ ਦੀ ਵਰਤੋਂ ਕਰਦੀਆਂ ਰਹੀਆਂ ਹਨ ਅਤੇ ਹੁਣ ਧਾਰਮਿਕ ਯਾਤਰਾਵਾਂ ਅਤੇ ਸਿੱਖ ਮਹਿਲਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਖ਼ਦਸ਼ਾ ਵੀ ਲਗਾਤਾਰ ਵੱਧ ਰਿਹਾ ਹੈ ¢ ਸ. ਬਖ਼ਸ਼ੀ ਨੇ ਸਰਬਜੀਤ ਕੌਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਗਈ ਸੀ, ਪਰ ਬਾਅਦ ਵਿਚ ਉ?ਥੇ ਹੀ ਰਹਿ ਗਈ ¢ ਇਸ ਤੋਂ ਬਾਅਦ ਉਸ ਨੇ ਇਸਲਾਮ ਕਬੂਲ ਕਰਕੇ ਇੱਕ ਮੁਸਲਿਮ ਨੌਜਵਾਨ ਨਾਲ ਨਿਕਾਹ ਕਰ ਲਿਆ ¢ ਬਖ਼ਸ਼ੀ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਸਰਬਜੀਤ ਕੌਰ ਭਾਰਤ ਵਿਰੋਧੀ ਬਿਆਨ ਦਿੰਦੀ ਅਤੇ ਭਾਰਤੀ ਸਿੱਖਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੰਦੀ ਨਜ਼ਰ ਆਈ, ਜਿਸ ਨਾਲ ਕਈ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ¢ ਉਨ੍ਹਾਂ ਨੇ ਇਸ ਨੂੰ ਪਾਕਿਸਤਾਨੀ ਏਜੰਸੀਆਂ ਦੀ ਸੋਚੀ ਸਮਝੀ ਸਾਜ਼ਸ਼ ਵੀ ਕਰਾਰ ਦਿੱਤਾ ਹੈ ¢
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਨੇ ਸਮਾਧਾਨ ਕੈਂਪ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਿੱਖੀ ਭਾਵਨਾਵਾਂ ਨੂੰ ਕੀਤਾ ਨਜ਼ਰਅੰਦਾਜ਼, ਇਸ ਲਈ ਲੋਕਾਂ ਨੇ ਮੁੱਖ ਮੰਤਰੀ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਨਕਾਰਿਆ- ਸ...
Ad Position 24