15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਜ਼ਾਰਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਕਾਲਾਂਵਾਲੀ/ਸਿਰਸਾ, 8 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਸੂਰਤੀਆ ਤੋਂ ਜ਼ਿਲ੍ਹੇ ਦੇ ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੀ ਇੱਕ ਪੁਲੀਸ ਟੀਮ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਹਜ਼ਾਰਾਂ ਰੁਪਏ ਦੀ 7 ਗ੍ਰਾਮ 21 ਮਿਲੀਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕਸ ਸੈੱਲ ਸਿਰਸਾ ਪੁਲੀਸ ਟੀਮ ਦੇ ਇੰਚਾਰਜ ਰਾਧੇ ਸ਼ਿਆਮ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਕੇਵਲ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਸੂਰਤੀਆ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੀ ਇੱਕ ਪੁਲੀਸ ਟੀਮ ਗਸ਼ਤ ਦੌਰਾਨ ਪਿੰਡ ਸੂਰਤੀਆ ਖੇਤਰ ਵਿੱਚ ਮੌਜੂਦ ਸੀ | ਇਸ ਦੌਰਾਨ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ | ਸਾਹਮਣੇ ਪੁਲੀਸ ਦੀ ਗੱਡੀ ਦੇਖ ਕੇ ਨੌਜਵਾਨ ਅਚਾਨਕ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲੀਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸਨੂੰ ਗਿ੍ਫ਼ਤਾਰ ਕਰ ਲਿਆ ਅਤੇ ਇੱਕ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਤਲਾਸ਼ੀ ਲਈ | ਉਸਦੇ ਕਬਜ਼ੇ ਵਿੱਚੋਂ 7 ਗ੍ਰਾਮ ਅਤੇ 21 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਉਹਨਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਰੋੜੀ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਰੋੜੀ ਥਾਣੇ ਨੂੰ ਸੌਂਪ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ ਨੇ 'ਆਪ੍ਰੇਸ਼ਨ ਸੰਧੂਰ' ਦੀ ਸਫ਼ਲਤਾ ਦੀ ਪਹਿਲੀ ਵਰ੍ਹੇਗੰਢ ਮਨਾਈ... ਅਗਲੀ ਖ਼ਬਰ ਖ਼ੂੂਨਦਾਨ ਕੈਂਪ ਲਗਾਇਆ <br/>
Ad Position 24