14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਹਿਰਾਂ 'ਚ ਨਹਾਉਣ ਤੋਂ ਰਹੋ ਸਾਵਧਾਨ, ਛੋਟੀ ਲਾਪਰਵਾਹੀ ਬਣ ਸਕਦੀ ਹੈ ਵੱਡਾ ਹਾਦਸਾ- ਐੱਸ. ਪੀ. ਨਿਕਿਤਾ ਖੱਟਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਟੋਹਾਣਾ, 8 ਮਈ (ਮਨਜੀਤ ਸਿੰਘ)-ਗਰਮੀਆਂ ਦੇ ਮੌਸਮ ਦੌਰਾਨ ਨਹਿਰਾਂ, ਨਾਲਿਆਂ, ਤਲਾਬਾਂ ਅਤੇ ਹੋਰ ਪਾਣੀ ਦੇ ਸਰੋਤਾਂ ਵਿਚ ਨਹਾਉਣ ਸਮੇਂ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਫ਼ਤਿਹਾਬਾਦ ਪੁਲਿਸ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਸੁਪਰਡੈਂਟ ਆਫ਼ ਪੁਲਿਸ ਸ਼੍ਰੀਮਤੀ ਨਿਕਿਤਾ ਖੱਟਰ, ਆਈ. ਪੀ. ਐੱਸ. ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ | ਐੱਸ. ਪੀ. ਨਿਕਿਤਾ ਖੱਟਰ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਗਰਮੀਆਂ ਵਿੱਚ ਨਹਿਰਾਂ ਤੇ ਹੋਰ ਡੂੰਘੇ ਪਾਣੀ ਵਾਲੀਆਂ ਥਾਵਾਂ 'ਤੇ ਨਹਾਉਣ ਕਾਰਨ ਕਈ ਜਾਨਲੇਵਾ ਹਾਦਸੇ ਵਾਪਰੇ ਹਨ | ਤੇਜ਼ ਧਾਰਾ, ਵੱਧ ਡੂੰਘਾਈ ਅਤੇ ਤੈਰਾਕੀ ਨਾ ਆਉਣ ਕਾਰਨ ਬੱਚੇ ਅਤੇ ਨੌਜਵਾਨ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਹ ਹਾਦਸੇ ਸਿਰਫ਼ ਇੱਕ ਘਟਨਾ ਨਹੀਂ ਹੁੰਦੇ, ਸਗੋਂ ਪੂਰੇ ਪਰਿਵਾਰ ਨੂੰ ਜ਼ਿੰਦਗੀ ਭਰ ਦਾ ਦੁੱਖ ਦੇ ਜਾਂਦੇ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਹਿਰਾਂ, ਨਦੀਆਂ, ਨਾਲਿਆਂ ਅਤੇ ਤਲਾਬਾਂ ਵਿੱਚ ਜਾਣ ਤੋਂ ਰੋਕਣ ਅਤੇ ਖ਼ਾਸ ਕਰਕੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਧੇਰੇ ਸਾਵਧਾਨੀ ਵਰਤਣ | ਐਸ.ਪੀ. ਨੇ ਕਿਹਾ ਕਿ ਤੇਜ਼ ਗਰਮੀ ਕਾਰਨ ਨੌਜਵਾਨ ਅਕਸਰ ਗਰੁੱਪਾਂ ਵਿੱਚ ਨਹਿਰਾਂ 'ਤੇ ਨਹਾਉਣ ਲਈ ਚਲੇ ਜਾਂਦੇ ਹਨ, ਜੋ ਕਈ ਵਾਰ ਖ਼ਤਰਨਾਕ ਸਾਬਤ ਹੁੰਦਾ ਹੈ | ਐਸ.ਪੀ. ਨੇ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਵਿੱਚ ਐਲਾਨ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਨਹਿਰਾਂ ਵਿੱਚ ਨਹਾਉਣਾ ਅਤੇ ਨਹਿਰ ਕਿਨਾਰੇ ਬੈਠ ਕੇ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨਾ ਨਾ ਸਿਰਫ਼ ਖ਼ਤਰਨਾਕ ਹੈ, ਸਗੋਂ ਕਾਨੂੰਨੀ ਤੌਰ 'ਤੇ ਵੀ ਮਨਾਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਾ ਅਧਿਕਾਰੀਆਂ ਨੂੰ ਨਹਿਰਾਂ, ਨਾਲਿਆਂ ਅਤੇ ਛੱਪੜਾਂ 'ਤੇ ਨਿਯਮਤ ਗਸ਼ਤ ਦੌਰਾਨ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ 'ਤੇ ਚੇਤਾਵਨੀ ਬੋਰਡ ਲਗਾਉਣ ਅਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਵੀ ਕਿਹਾ ਗਿਆ ਹੈ | ਫ਼ਤਿਹਾਬਾਦ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਥੋੜ੍ਹੀ ਜਿਹੀ ਸਾਵਧਾਨੀ ਨਾਲ ਵੱਡੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਆਪਣੇ ਪਰਿਵਾਰ ਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਟੋਹਾਣਾ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਹਰਿਆਣਾ 'ਚ ਅÏਰਤਾਂ ਵਿਰੁੱਧ ਵਧ ਰਹੇ ਅਪਰਾਧ ਚਿੰਤਾ ਦਾ ਵਿਸ਼ਾ ਹਨ- ਸ਼ੈਲਜਾ <br/>
Ad Position 24