14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਨ ਸਿਹਤ ਤੇ ਸੂਬੇ ਦੀ ਸਫ਼ਾਈ ਪ੍ਰਣਾਲੀ ਨਾਲ ਜੁੜਿਆ ਇਕ ਗੰਭੀਰ ਮੁੱਦਾ ਬਣ ਚੁੱਕਾ ਹੈ- ਡਾ. ਰਾਜੇਸ਼ ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਟੋਹਾਣਾ, 8 ਮਈ (ਮਨਜੀਤ ਸਿੰਘ)-ਹਰਿਆਣਾ ਪ੍ਰਦੇਸ਼ ਵਿੱਚ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਸਿਰਫ਼ ਕਰਮਚਾਰੀਆਂ ਦਾ ਮਾਮਲਾ ਨਹੀਂ ਰਹਿ ਗਿਆ, ਬਲਕਿ ਇਹ ਜਨ ਸਿਹਤ ਅਤੇ ਸੂਬੇ ਦੀ ਸਫ਼ਾਈ ਪ੍ਰਣਾਲੀ ਨਾਲ ਜੁੜਿਆ ਇਕ ਗੰਭੀਰ ਮੁੱਦਾ ਬਣ ਚੁੱਕਾ ਹੈ | ਇਹ ਗੱਲ ਇੰਟਰਨੈਸ਼ਨਲ ਹਿਊਮਨ ਰਾਈਟਸ ਕੌਂਸਿਲ ਦੇ ਰਾਸ਼ਟਰੀ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਨੇ ਕਹੀ | ਡਾ. ਰਾਜੇਸ਼ ਸ਼ਰਮਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ 'ਤੇ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਤੁਰੰਤ ਵਿਚਾਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਾਲਾਂ ਤੋਂ ਪ੍ਰਦੇਸ਼ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਅਤੇ ਸਹਿਮਤੀ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰਿਆਣਾ ਦੇ ਮਾਣਯੋਗ ਰਾਜਪਾਲ, ਮੁੱਖ ਮੰਤਰੀ, ਰਾਜ ਮੰਤਰੀ ਅਤੇ ਸੰਬੰਧਿਤ ਵਿਭਾਗਾਂ ਨੂੰ ਪੱਤਰ ਭੇਜ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕਰਮਚਾਰੀਆਂ ਨਾਲ ਸਕਾਰਾਤਮਿਕ ਵਾਰਤਾ ਕਰੇ ਅਤੇ ਨਾਲ ਹੀ ਪੂਰੇ ਪ੍ਰਦੇਸ਼ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾ ਕੇ ਆਮ ਲੋਕਾਂ ਨੂੰ ਗੰਦਗੀ ਅਤੇ ਬਿਮਾਰੀਆਂ ਤੋਂ ਰਾਹਤ ਦਿਵਾਏ | ਡਾ. ਸ਼ਰਮਾ ਨੇ ਕਿਹਾ ਕਿ 'ਸੁੱਚਾ ਅਤੇ ਸਿਹਤਮੰਦ ਹਰਿਆਣਾ' ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਰਕਾਰ, ਪ੍ਰਸ਼ਾਸਨ ਤੇ ਕਰਮਚਾਰੀਆਂ ਨੂੰ ਮਿਲ ਕੇ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣੇ ਹੋਣਗੇ ਤਾਂ ਜੋ ਪ੍ਰਦੇਸ਼ ਵਿੱਚ ਸਫ਼ਾਈ ਪ੍ਰਣਾਲੀ ਜਲਦ ਤੋਂ ਜਲਦ ਮੁੜ ਸੁਧਾਰਨ ਹੋ ਸਕੇ |


Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ 13 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਸਹਾਰਾ ਰੈਸਕਿਉ ਟੀਮ ਟੋਹਾਣਾ ਦੇ ਯਤਨਾਂ ਸਦਕਾ ਲਾਪਤਾ ਕੁਲਦੀਪ ਸਿੰਘ ਦੀ ਸੁਰੱਖਿਅਤ ਘਰ ਵਾਪਸੀ <br/>
Ad Position 24