ਯਮੁਨਾਨਗਰ, 8 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ 'ਨਵੀਂ ਸੋਚ-ਨਵਾਂ ਸ਼ਹਿਰ' (ਸਵੱਛ ਹਰਿਆਣਾ) ਮੁਹਿੰਮ ਦੇ ਤਹਿਤ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਅਰਬਨ ਦੀ ਟੀਮ ਵਲੋਂ ਹੈਲਪਿੰਗ ਹੈਂਡਸ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ ਸੈਕੰਡਰੀ ਸਕੂਲ ਬਾਡੀ ਮਾਜਰਾ ਵਿਖੇ ਸਫ਼ਾਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੂੜੇ ਨੂੰ ਅੱਡ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਘਰਾਂ 'ਚ ਪੈਦਾ ਹੋਣ ਵਾਲੇ ਗਿੱਲੇ ਕੂੜੇ ਤੋਂ ਘਰੇਲੂ ਖਾਦ ਬਣਾਉਣ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ | ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਛੋਟੇ-ਛੋਟੇ ਯਤਨਾਂ ਨਾਲ ਵਾਤਾਵਰਨ ਨੂੰ ਸਾਫ਼ ਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ | ਇਸ ਮੌਕੇ ਨਗਰ ਨਿਗਮ ਦੇ ਸੈਨੀਟੇਸ਼ਨ ਇੰਸਪੈਕਟਰ ਅਜੀਤ ਸਿੰਘ, ਹੈਲਪਿੰਗ ਹੈਂਡਸ ਗਰੁੱਪ ਦੇ ਡਾ. ਨਰਿੰਦਰ ਸਿੰਘ ਸ਼ਾਹੀ, ਸਵੱਛ ਭਾਰਤ ਮਿਸ਼ਨ ਅਰਬਨ ਐਕਸਪਰਟ ਦੁਰਗੇਸ਼ ਕੁਮਾਰ ਅਤੇ ਸਹਿਯੋਗੀ ਗਗਨ ਬੇਨੀਵਾਲ ਨੇ ਵਿਦਿਆਰਥੀਆਂ ਨੂੰ ਸਫਾਈ ਦਾ ਅਭਿਆਸ ਕਰਨ ਅਤੇ ਸਿੰਗਲ-ਯੂਜ਼ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਵੀ ਕੀਤੀ | ਇਸੇ ਦੌਰਾਲ ਸੈਨੀਟੇਸ਼ਨ ਇੰਸਪੈਕਟਰ ਅਜੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਕੱਪੜੇ ਦੇ ਥੈਲੇ ਵੰਡੇ | ਉਨ੍ਹਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਬਜਾਏ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਦਿਖਾਉਂਦਿਆਂ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਪਲਾਸਟਿਕ ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਪਿ੍ੰ. ਨੇ ਨਗਰ ਨਿਗਮ ਅਤੇ ਹੈਲਪਿੰਗ ਹੈਾਡਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ |