10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਕੂਲ 'ਚ ਮਾਂ ਦਿਵਸ 'ਤੇ ਕਰਵਾਇਆ ਸਮਾਰੋਹ

Ad Position 21
No active advertisement
ਅਜੀਤ ਡੈਸਕ 10-05-2026
ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾ ਰਹੇ ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਤਿਲੋਕੇਵਾਲਾ ਵਿਖੇ ਇੱਕ ਵਿਸ਼ੇਸ਼ ਮਾਂ ਦਿਵਸ ਸਮਾਰੋਹ ਕੀਤਾ ਗਿਆ | ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਇਸ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਸੀ | ਇਸ ਪ੍ਰੋਗਰਾਮ ਦੌਰਾਨ ਮਾਵਾਂ ਲਈ ਕਈ ਤਰ੍ਹਾਂ ਦੇ ਮੁਕਾਬਲੇ ਅਤੇ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਕੱਚ ਚੁੱਕਣਾ, ਚਿਹਰੇ 'ਤੇ ਨਿਸ਼ਾਨ ਲਗਾਉਣਾ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਸ਼ਾਮਲ ਸਨ | ਸਾਰੀਆਂ ਮਾਵਾਂ ਨੇ ਇਹਨਾਂ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਮਾਵਾਂ ਨੂੰ ਸੁਪਰ ਮਾਵਾਂ ਵਜੋਂ ਚੁਣਿਆ ਗਿਆ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿੱਚ ਸਕੂਲ ਪਿ੍ੰਸੀਪਲ ਦਵਿੰਦਰ ਕੌਰ ਨੇ ਮਾਵਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਭਵਿੱਖ ਦੀਆਂ ਸਕੂਲ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਕੂਲ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ | ਅੰਤ ਵਿੱਚ ਪਿ੍ੰਸੀਪਲ ਨੇ ਬੱਚਿਆਂ ਨੂੰ ਇੱਕ ਪ੍ਰੇਰਨਾਦਾਇਕ ਸੰਦੇਸ਼ ਦਿੱਤਾ, ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਕੂਲ ਸਟਾਫ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਵਿੱਚ ਸਫ਼ਾਈ ਕਰਮਚਾਰੀਆਂ ਦਾ ਰੋਡ ਪ੍ਰਦਰਸ਼ਨ, ਮਹਿਲਾਵਾਂ ਨੇ ਥਾਲੀਆਂ ਵਜਾ ਕੇ ਕੀਤਾ ਰੋਸ ਜ਼ਾਹਿਰ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ 'ਸਮਾਜਿਕ ਤਬਦੀਲੀ 'ਚ ਪੱਤਰਕਾਰੀ ਦੀ ਭੂਮਿਕਾ' ਵਿਸ਼ੇ 'ਤੇ ਪੱਤਰਕਾਰ ਮਿਲਣੀ ਅਤੇ ਸੈਮੀਨਾ...
Ad Position 24