10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਟੋਹਾਣਾ ਵਿੱਚ ਸਫ਼ਾਈ ਕਰਮਚਾਰੀਆਂ ਦਾ ਰੋਡ ਪ੍ਰਦਰਸ਼ਨ, ਮਹਿਲਾਵਾਂ ਨੇ ਥਾਲੀਆਂ ਵਜਾ ਕੇ ਕੀਤਾ ਰੋਸ ਜ਼ਾਹਿਰ

Ad Position 21
No active advertisement
ਅਜੀਤ ਡੈਸਕ 10-05-2026
ਟੋਹਾਣਾ, 9 ਮਈ (ਮਨਜੀਤ ਸਿੰਘ) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਟੋਹਾਣਾ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਨਗਰ ਪਰਿਸ਼ਦ ਦਫ਼ਤਰ ਤੋਂ ਚੰਡੀਗੜ੍ਹ ਰੋਡ ਤੱਕ ਕੱਢੇ ਗਏ ਇਸ ਰੋਡ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਜਲਦ ਮੰਨਣ ਦੀ ਮੰਗ ਕੀਤੀ | ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਸਫ਼ਾਈ ਕਰਮਚਾਰੀਆਂ ਨੇ ਵੀ ਹਿੱਸਾ ਲਿਆ | ਮਹਿਲਾਵਾਂ ਵੱਲੋਂ ਥਾਲੀਆਂ ਵਜਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ ਗਿਆ | ਕਰਮਚਾਰੀਆਂ ਨੇ ਕਿਹਾ ਕਿ ਕੱਚੇ ਅਤੇ ਪੱਕੇ ਕਰਮਚਾਰੀ ਕਾਫ਼ੀ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸਫ਼ਾਈ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਅਣਦੇਖੀ ਕਾਰਨ ਉਨ੍ਹਾਂ ਨੂੰ ਮਜਬੂਰਨ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠਣਾ ਪਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕੋਈ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਰੋਡ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਆਪਣੀਆਂ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੋਂ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਵੇਕ ਵਿਹਾਰ ਅਗਨੀ ਕਾਂਡ ਸੰਬੰਧੀ ਹੋ ਰਹੇ ਨੇ ਕਈ ਖੁਲਾਸੇ ਅਗਲੀ ਖ਼ਬਰ ਸਕੂਲ 'ਚ ਮਾਂ ਦਿਵਸ 'ਤੇ ਕਰਵਾਇਆ ਸਮਾਰੋਹ
Ad Position 24