ਨਵੀਂ ਦਿੱਲੀ, 9 ਮਈ (ਜਗਤਾਰ ਸਿੰਘ)- ਯਮੁਨਾ ਪਾਰ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਵਿੰਦਰ ਸਿੰਘ ਲੱਕੀ ਦੇ ਇਲਾਕੇ (ਵਾਰਡ-41) ਨਾਲ ਸਬੰਧਿਤ ਨੌਜਵਾਨ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ ¢ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਾਰੇ ਨੌਜਵਾਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ¢ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਇਕ ਚੰਗਾ ਸੰਕੇਤ ਹੈ ¢ ਉਨ੍ਹਾਂ ਕਿਹਾ ਕਿ ਇਹ ਵੱਡੀ ਗੱਲ ਹੈ ਕਿ ਇਹ ਨੌਜਵਾਨ ਵਰਗ ਸਿਆਸੀ ਪਾਰਟੀ ਨਾਲ ਜੁੜਨ ਦੀ ਥਾਂ ਸਾਡੇ ਵਰਗੀ ਧਾਰਮਿਕ ਪਾਰਟੀ ਨਾਲ ਜੁੜਨ ਨੂੰ ਪਹਿਲ ਦੇ ਰਹੇ ਹਨ ¢ ਉਹਨਾਂ ਕਿਹਾ ਕਿ ਸਾਡੀ ਪਾਰਟੀ ਦਾ ਇਕਲੌਤਾ ਮਕਸਦ ਪੰਥ ਦੀ ਅਤੇ ਗੁਰੂ ਘਰਾਂ ਦੀ ਸੇਵਾ ਕਰਨਾ ਹੈ ਤੇ ਸਾਡਾ ਰਾਜਨੀਤੀ ਨਾਲ ਕੋਈ ਸੰਬੰਧ ਨਹੀਂ ਹੈ ¢ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਹੋਰ ਵੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨਗੇ ਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਗੇ ਤੇ ਪੰਥ ਦੀ ਸੇਵਾ ਕਰਨਗੇ ¢