11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੀ.ਆਈ.ਏ. ਟੋਹਾਣਾ ਵਲੋਂ ਨਸ਼ਾ ਤਸਕਰ 6.27 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 10-05-2026
ਟੋਹਾਣਾ, 9 ਮਈ (ਮਨਜੀਤ ਸਿੰਘ) - ਫ਼ਤਿਹਾਬਾਦ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਅਪਰਾਧ ਜਾਂਚ ਸ਼ਾਖਾ (ਸੀ.ਆਈ.ਏ.) ਟੋਹਾਣਾ ਟੀਮ ਨੇ ਇੱਕ ਨੌਜਵਾਨ ਨੂੰ 6.27 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਮਨਿਆਣਾ ਰੋਡ ਦਾ ਰਹਿਣ ਵਾਲਾ ਹੈ ਅਤੇ ਨਸ਼ੀਲੇ ਪਦਾਰਥ ਵੇਚਣ ਦੀ ਕੋਸ਼ਿਸ਼ ਵਿੱਚ ਇਲਾਕੇ ਵਿੱਚ ਘੁੰਮ ਰਿਹਾ ਸੀ, ਦੀ ਪਛਾਣ ਲਖਵਿੰਦਰ ਉਰਫ਼ ਲੱਖੂ, ਮਨਿਆਣਾ ਰੋਡ, ਟੋਹਾਣਾ ਵਜੋਂ ਹੋਈ ਹੈ | ਸੀਆਈਏ ਟੋਹਾਣਾ ਇੰਚਾਰਜ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਚੰਡੀਗੜ੍ਹ ਰੋਡ ਤੋਂ ਬਲਿਆਲਾ ਵੱਲ ਗਸ਼ਤ ਕਰ ਰਹੀ ਸੀ | ਜਦੋਂ ਟੀਮ ਮਨਿਆਣਾ ਰੋਡ 'ਤੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਿਹਾ ਇੱਕ ਨੌਜਵਾਨ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ, ਪਿੱਛੇ ਮੁੜਿਆ ਅਤੇ ਤੇਜ਼ੀ ਨਾਲ ਭੱਜਣ ਲੱਗ ਪਿਆ | ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਕਦਮਾਂ ਦੇ ਅੰਦਰ ਹੀ ਨੌਜਵਾਨ ਦਾ ਪਿੱਛਾ ਕੀਤਾ ਅਤੇ ਉਸ ਨੂੰ ਫੜ ਲਿਆ | ਨਿਯਮਾਂ ਅਨੁਸਾਰ ਉਸ ਦੀ ਤਲਾਸ਼ੀ ਲੈਣ 'ਤੇ 6.27 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਮਾਮਲੇ ਵਿੱਚ ਪੁਲਿਸ ਥਾਣਾ ਸਿਟੀ ਟੋਹਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਬੀ/61/85 ਦੇ ਤਹਿਤ ਦੋਸ਼ੀ ਵਿਰੁੱਧ ਮਾਮਲਾ ਨੰਬਰ 132/2026 ਦਰਜ ਕੀਤਾ ਗਿਆ ਅਤੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਗਿਆ | ਦੋਸ਼ੀ ਤੋਂ ਪੂਰੀ ਪੁੱਛਗਿੱਛ ਅਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਸ਼ਾਮਿਲ ਪੰਜ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਤਾਮਸਪੁਰਾ 'ਚ ਸਰਪੰਚ ਦੀ ਚੋਣ ਲਈ ਪ੍ਰਸ਼ਾਸਨਿਕ ਤਿਆਰੀਆਂ ਪੂਰੀਆਂ
Ad Position 24