ਟੋਹਾਣਾ, 10 ਮਈ (ਮਨਜੀਤ ਸਿੰਘ) - ਇੰਡੀਅਨ ਰੈੱਡ ਕਰਾਸ ਸੁਸਾਇਟੀ ਹਰਿਆਣਾ ਰਾਜ ਸ਼ਾਖਾ, ਚੰਡੀਗੜ੍ਹ ਦੇ ਉਪ ਪ੍ਰਧਾਨ ਅੰਕੁਸ਼ ਮਿਗਲਾਨੀ ਅਤੇ ਜਨਰਲ ਸਕੱਤਰ ਡਾ. ਸੁਨੀਲ ਕੁਮਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹਿਸਾਰ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੀ ਅਗਵਾਈ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਰਵਿੰਦਰ ਲੋਹਾਨ ਦੀ ਦੇਖ ਰੇਖ ਵਿੱਚ ਵਿਸ਼ਵ ਰੈੱਡ ਕਰਾਸ ਦਿਵਸ 'ਤੇ ਮਨੁੱਖੀ ਸੇਵਾ ਅਤੇ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਵਿਸ਼ੇਸ਼ ਸਕੂਲਾਂ ਦੇ ਅਪਾਹਜ ਵਿਦਿਆਰਥੀਆਂ ਨੇ ਰੈੱਡ ਕਰਾਸ ਅੰਦੋਲਨ ਦੇ ਸੰਸਥਾਪਕ ਹੈਨਰੀ ਡੁਨੈਂਟ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ | ਪ੍ਰੋਗਰਾਮ ਦੌਰਾਨ ਅਪਾਹਜ ਵਿਅਕਤੀਆਂ ਨੂੰ ਸੁਣਨ ਵਾਲੇ ਸਾਧਨ, ਬੈਸਾਖੀਆਂ ਅਤੇ ਹੋਰ ਸਹਾਇਕ ਉਪਕਰਨ ਵੰਡੇ ਗਏ | ਟੀਆਈ ਪ੍ਰੋਜੈਕਟ ਦੇ ਲਾਭਪਾਤਰੀਆਂ ਨੂੰ ਜ਼ਰੂਰੀ ਕਿੱਟਾਂ ਪ੍ਰਦਾਨ ਕਰਕੇ ਰੈੱਡ ਕਰਾਸ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਗਿਆ | ਇਸ ਸਮਾਗਮ ਵਿੱਚ ਸਮਾਜ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸੰਗਠਨਾਂ ਅਤੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਹਿੱਸੇ ਵਜੋਂ ਆਯੋਜਿਤ ਖ਼ੂਨਦਾਨ ਕੈਂਪ ਵਿੱਚ ਨੌਜਵਾਨਾਂ ਤੇ ਸਮਾਜ ਸੇਵਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖ਼ੂਨਦਾਨ ਕੀਤਾ |