10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫਾਈ ਕਰਮਚਾਰੀਆਂ ਦੀ ਹੜਤਾਲ 11ਵੇਂ ਦਿਨ ਵਿਚ ਦਾਖਲ ਸਿਰਸਾ, ਡੱਬਵਾਲੀ ਅਤੇ ਕਾਂਲਾਵਾਲੀ 'ਚ ਸਫਾਈ ਦੀ ਸਥਿਤੀ ਚਿੰਤਾਜਨਕ <br/>

Ad Position 21
No active advertisement
ਅਜੀਤ ਡੈਸਕ 12-05-2026
ਸਿਰਸਾ, 11 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ 11ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਮਿਉਂਸਪਲ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨਰੇਸ਼ ਸ਼ਾਸਤਰੀ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸਫਾਈ ਕਰਮਚਾਰੀ ਮੈਦਾਨ ਵਿੱਚ ਡਟੇ ਰਹਿਣਗੇ | ਇਸੇ ਤਰ੍ਹਾਂ ਸਫਾਈ ਕਰਮਚਾਰੀ ਯੂਨੀਅਨ ਕਾਲਾਂਵਾਲੀ ਦੇ ਪ੍ਰਧਾਨ ਸਿੰਕਦਰ ਅਠਵਾਲ ਨੇ ਕਿਹਾ ਕਿ ਹੜਤਾਲ ਹੋਰ ਵੀ ਅੱਗੇ ਵਧ ਸਕਦੀ ਹੈ | ਉਨਾਂ ਪੁਲਿਸ ਵੱਲੋਂ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸਖਤ ਨਿੰਦਾ ਕੀਤੀ | ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਉਨ੍ਹਾਂ ਨੂੰ ਸਥਾਈ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਚੋਣਾਂ ਜਿਤਦੇ ਹੀ ਸਰਕਾਰ ਨੇ ਸਾਡੀਆ ਮੰਗਾਂ ਤੋਂ ਅੱਖਾਂ ਫੇਰ ਲਈਆਂ | ਜ਼ਿਕਰਯੋਗ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਰਸਾ, ਡੱਬਵਾਲੀ ਅਤੇ ਕਾਂਲਾਵਾਲੀ ਵਿਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ ਅਤੇ ਥਾਂ-ਥਾਂ 'ਤੇ ਕੂੜੇ ਦੇ ਵੱਡੇ ਢੇਰ ਦਿਖਾਈ ਦੇ ਰਹੇ ਹਨ | ਹਲਕਾ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਹੈ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ | ਉਨ੍ਹਾਂ ਕਿਹਾ ਕਿ 13 ਸਾਲਾਂ ਵਿੱਚ ਸਰਕਾਰ ਨੇ ਇੱਕ ਵੀ ਸਫਾਈ ਕਰਮਚਾਰੀ ਸਥਾਈ ਤੌਰ 'ਤੇ ਭਰਤੀ ਨਹੀਂ ਕੀਤਾ | ਨਗਰ ਪਾਲਿਕਾ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਜਿੱਥੇ ਕਿਸਾਨ ਜਥੇਬੰਦੀਆਂ ਸਮੇਤ ਸਰਵ ਕਰਮਚਾਰੀ ਸੰਘ ਅਤੇ ਲੋਕ ਚੇਤਨਾ ਮੰਚ ਅਤੇ ਹੋਰ ਲੋਕ ਪੱਖੀ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ | ਉਥੇ ਹੀ ਨਗਰ ਪਾਲਿਕਾ ਕਰਮਚਾਰੀਆਂ ਨਾਲ ਧਰਨੇ 'ਤੇ ਬੈਠੇ ਉਪ ਪ੍ਰਧਾਨ ਸਿਕੰਦਰ ਸਿੰਘ ਬਾਹੀਆ, ਸੁਭਾਸ਼ ਸ਼ਰਮਾ, ਨਿਤਿਨ ਗਰਗ ਅਤੇ ਰੋਮੀ ਸਿੰਘ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ 'ਤੇ ਸਫਾਈ ਕਰਮਚਾਰੀ ਯੂਨੀਅਨ ਕਾਲਾਂਵਾਲੀ ਦੇ ਪ੍ਰਧਾਨ ਸਿਕੰਦਰ ਅਠਵਾਲ, ਸਕੱਤਰ ਸੂਰਜ ਪ੍ਰਕਾਸ਼, ਖਜਾਨਚੀ ਅਨਿਲ ਕੁਮਾਰ, ਕਿ੍ਸ਼ਨ ਕੁਮਾਰ, ਬਲਤੇਜ਼ ਸਿੰਘ, ਸੋਹਣ ਲਾਲ, ਸੋਨੂ ਕੁਮਾਰ, ਗੋਵਰਧਨ ਦਾਸ, ਸ਼ੰਕਰ ਲਾਲ, ਰੇਖਾ ਰਾਣੀ, ਆਸ਼ਾ ਰਾਣੀ ਅਤੇ ਜੋਤੀ ਰਾਣੀ ਸਮੇਤ ਬਹੁਤ ਸਾਰੇ ਸਫਾਈ ਕਰਮਚਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੋਰੜ ਖਾਪ ਨੇ ਮਹੀਨਾਵਾਰ ਮੀਟਿੰਗ ਕੀਤੀ <br/> ਅਗਲੀ ਖ਼ਬਰ ਸਵ. ਸ਼ੀਲਾ ਦੇਵੀ ਦੀ ਯਾਦ 'ਚ ਸੀ.ਐਚ.ਸੀ. ਜਾਖਲ ਨੂੰ ਵਾਟਰ ਕੂਲਰ ਭੇਟ <br/>
Ad Position 24