11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਕਾਲ ਅਕੈਡਮੀ ਭੁੰਸਲਾ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 12-05-2026
ਗੂਹਲਾ ਚੀਕਾ, 11 ਮਈ (ਓ.ਪੀ. ਸੈਣੀ)-ਅਕਾਲ ਅਕੈਡਮੀ ਭੁੰਸਲਾ ਵਿੱਚ ਮਦਰਜ ਡੇ ਬੜੇ ਹੀ ਖੁਸ਼ੀ ਭਰੇ ਅਤੇ ਭਾਵਨਾਤਮਕ ਮਾਹੌਲ ਵਿਚ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਗੁਰਜੀਤ ਕੌਰ ਦੀ ਰਹਿਨੁਮਾਈ ਹੇਠ ਇਕ ਸੁੰਦਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੌਰਾਨ ਮਾਤਾਵਾਂ ਨੇ ਆਪਣੇ ਬੱਚਿਆਂ ਨਾਲ ਵੱਖ-ਵੱਖ ਮਨੋਰੰਜਕ ਖੇਡਾਂ ਖੇਡੀਆਂ | ਬੱਚਿਆਂ ਅਤੇ ਮਾਤਾਵਾਂ ਵਿਚਕਾਰ ਪਿਆਰ, ਸਨੇਹ ਅਤੇ ਆਪਣਾਪਣ ਦੇ ਖ਼ੂਬਸੂਰਤ ਪਲ ਦੇਖਣ ਨੂੰ ਮਿਲੇ | ਬੱਚਿਆਂ ਨੇ ਆਪਣੀਆਂ ਮਾਤਾਵਾਂ ਲਈ ਸੁੰਦਰ ਸ਼ੁਭਕਾਮਨਾ ਕਾਰਡ ਤਿਆਰ ਕੀਤੇ ਅਤੇ 'ਸਰਬੋਤਮ ਮਾਂ', 'ਸੁਪਰ ਮਾਂ' ਵਰਗੇ ਵਿਸ਼ੇਸ਼ ਟੈਗ ਭੇਟ ਕੀਤੇ | ਇਸ ਤੋਂ ਇਲਾਵਾ ਬੱਚਿਆਂ ਨੇ ਮਾਤਾਵਾਂ ਨੂੰ ਸਮਰਪਿਤ ਮਿੱਠੀਆਂ ਕਵਿਤਾਵਾਂ ਅਤੇ ਰਾਈਮਜ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਦੀਆਂ ਅਧਿਆਪਕਾਵਾਂ ਅਮਨਦੀਪ ਕੌਰ, ਜਸਪ੍ਰੀਤ ਕੌਰ, ਸੁਖਚੈਨ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਪਿ੍ੰਸੀਪਲ ਗੁਰਜੀਤ ਕੌਰ ਨੇ ਸਾਰੀਆਂ ਮਾਤਾਵਾਂ ਨੂੰ ਮਦਰਜ਼ ਡੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਦਾ ਸਥਾਨ ਜੀਵਨ ਵਿਚ ਸਭ ਤੋਂ ਉੱਚਾ ਹੁੰਦਾ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿਚ ਆਪਣੇ ਮਾਪਿਆਂ ਪ੍ਰਤੀ ਸਤਿਕਾਰ, ਪਿਆਰ ਅਤੇ ਚੰਗੇ ਸੰਸਕਾਰਾਂ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਪ੍ਰੋਗਰਾਮ ਦੇ ਅੰਤ 'ਚ ਸਾਰੀਆਂ ਮਾਤਾਵਾਂ ਨੇ ਸਕੂਲ ਵਲੋਂ ਕਰਵਾਏ ਗਏ ਇਸ ਭਾਵਨਾਤਮਕ ਅਤੇ ਸੁੰਦਰ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੇ ਬੱਚਿਆਂ ਨਾਲ ਬਿਤਾਏ ਇਹ ਯਾਦਗਾਰ ਪਲਾਂ ਦਾ ਭਰਪੂਰ ਅਨੰਦ ਮਾਣਿਆ |

Ad Position 22
No active advertisement
ਪਿਛਲੀ ਖ਼ਬਰ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਦੋ ਜਣੇ ਗਿ੍ਫ਼ਤਾਰ ਅਗਲੀ ਖ਼ਬਰ ਐਸ.ਡੀ.ਐਮ. ਕੈਪਟਨ ਪ੍ਰਮੇਸ਼ ਸਿੰਘ ਨੇ ਜਨਤਕ ਸ਼ਿਕਾਇਤਾਂ ਸੁਣੀਆਂ <br/>
Ad Position 24