11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਦਾ ਪ੍ਰਬੰਧ ਹਰਿਆਣਾ ਕਮੇਟੀ ਦੇ ਮੈਂਬਰਾਂ ਨੂੰ ਮਿਲਿਆ <br/>

Ad Position 21
No active advertisement
ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਸੈਂਟਰ ਸ਼ਾਹਬਾਦ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਤੇ ਹੋਰ ਮੈਂਬਰ | ਤਸਵੀਰ : ਗੁਰਮੀਤ ਸਿੰਘ ਸੱਗੂ<br/> 13-05-2026

ਕਰਨਾਲ, 12 ਮਈ (ਗੁਰਮੀਤ ਸਿੰਘ ਸੱਗੂ)-ਦਿੱਲੀ-ਅੰਬਾਲਾ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਸ਼ਾਹਬਾਦ ਦਾ ਪ੍ਰਬੰਧ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਰੂਕਸ਼ੇਤਰ ਵਲੋਂ ਕੀਤਾ ਜਾਵੇਗਾ | ਇਸ ਸੰਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਤੇ ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰੀ ਮੈਂਬਰ ਕੁਲਦੀਪ ਸਿੰਘ ਮੁਲਤਾਨੀ, ਕਰਨੈਲ ਸਿੰਘ ਨਿਮਨਾਬਾਦ, ਪਲਵਿੰਦਰ ਸਿੰਘ, ਰੁਪਿੰਦਰ ਸਿੰਘ, ਮੈਂਬਰ ਮੇਜਰ ਸਿੰਘ, ਗੁਰਮੇਜ ਸਿੰਘ, ਬਿੰਦਰ ਸਿੰਘ ਖਾਲਸਾ, ਮੋਹਨਜੀਤ ਸਿੰਘ ਪਾਣੀਪਤ, ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਕਾਸ਼ ਸਿੰਘ ਸਾਹੂਵਾਲਾ, ਬਲਵਿੰਦਰ ਸਿੰਘ ਖਾਲਸਾ, ਜੋਗਾ ਸਿੰਘ ਯਮੁਨਾਨਗਰ, ਗੁਰਨਾਮ ਸਿੰਘ ਲਾਡੀ, ਕਰਮਜੀਤ ਸਿੰਘ, ਹਰਿੰਦਰ ਸਿੰਘ, ਸੁਖਜਿੰਦਰ ਸਿੰਘ ਮਸਾਣਾ, ਸੰਗਠਨ ਦੇ ਮੁੱਖ ਸਕੱਤਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਵਧੀਕ ਸਕੱਤਰ ਨਰਿੰਦਰ ਸਿੰਘ, ਧਾਰਮਿਕ ਪ੍ਰਚਾਰ ਡਿਪਟੀ ਸਕੱਤਰ ਅਮਰਿੰਦਰ ਸਿੰਘ ਅਤੇ ਹੋਰ ਸਟਾਫ਼ ਦੇ ਨਾਲ ਅੱਜ ਮੰਗਲਵਾਰ ਸਵੇਰੇ ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਸ਼ਾਹਬਾਦ ਮਾਰਕੰਡਾ ਪਹੁੰਚੇ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ (ਜੋ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ) ਦੇ ਮੈਂਬਰਾਂ ਦੀ ਮੌਜੂਦਗੀ ਵਿਚ ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦੇ ਸੀ. ਈ. ਓ. ਡਾ. ਸੰਦੀਪ ਇੰਦਰ ਸਿੰਘ ਚੀਮਾ ਨੇ ਸੰਸਥਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਉਪਰੰਤ ਲੰਬੀ ਚਰਚਾ ਕਰਨ 'ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਝੀਂਡਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਹੁਣ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਪ੍ਰਬੰਧਨ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਸਥਾ ਦੇ ਕਾਰਜਾਂ ਬਾਰੇ ਸੰਸਥਾ ਦੇ ਸੀ. ਈ. ਓ. ਡਾ. ਚੀਮਾ ਨਾਲ ਗੰਭੀਰ ਅਤੇ ਮਹੱਤਵਪੂਰਨ ਤੱਥਾਂ 'ਤੇ ਚਰਚਾ ਕੀਤੀ ਗਈ ਹੈ | ਇਸ ਮੌਕੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ ਕਾਰਜਾਂ ਬਾਰੇ ਅਗਲਾ ਫੈਸਲਾ ਹਰਿਆਣਾ ਕਮੇਟੀ ਦੀ ਕਾਰਜਕਾਰੀ ਕਮੇਟੀ ਵਲੋਂ ਲਿਆ ਜਾਵੇਗਾ ਅਤੇ ਕਾਰਜਕਾਰੀ ਕਮੇਟੀ ਫੈਸਲਾ ਕਰੇਗੀ ਕਿ ਹੁਣ ਇਸ ਸੰਸਥਾ ਨੂੰ ਮੈਂਬਰਾਂ ਦੀ ਕਮੇਟੀ ਵਲੋਂ ਚਲਾਇਆ ਜਾਵੇਗਾ ਜਾਂ ਬੋਰਡ ਬਣਾ ਕੇ ਚਲਾਇਆ ਜਾਏਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੰਸਥਾ ਦਾ ਚੇਅਰਮੈਨ ਹਰਿਆਣਾ ਕਮੇਟੀ ਦਾ ਮੁਖੀ ਹੀ ਹੋਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਰਨਲ ਸਕੂਲ ਆਫ਼ ਨਰਸਿੰਗ ਚੁੜ੍ਹਲ ਕਲਾਂ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ <br/> ਅਗਲੀ ਖ਼ਬਰ 'ਬੀ.ਏ. ਪਾਸ' ਤੋਂ ਰਾਤੋ-ਰਾਤ ਸਟਾਰ ਬਣੀ ਅਦਾਕਾਰਾ ਸ਼ਿਲਪਾ ਸ਼ੁਕਲਾ
Ad Position 24