11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਨੇ ਟੈਕਨਾਲੋਜੀ ਐਜੂਕੇਸ਼ਨ ਰਿਸਰਚ ਇੰਟੀਗ੍ਰੇਟਿਡ ਇੰਸਟੀਚਿਊਟ ਨੂੰ 54 ਫੁੱਟ ਉੱਚਾ ਤਿਰੰਗਾ ਝੰਡਾ ਭੇਟ ਕੀਤਾ <br/>

Ad Position 21
No active advertisement
ਅਜੀਤ ਡੈਸਕ 13-05-2026
ਗੂਹਲਾ ਚੀਕਾ, 12 ਮਈ (ਓ.ਪੀ. ਸੈਣੀ)-ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਰਾਸ਼ਟਰੀ ਝੰਡੇ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਕੁਰੂਕਸ਼ੇਤਰ ਸੰਸਦੀ ਹਲਕੇ ਵਿਚ ਵਿਸ਼ਾਲ ਤਿਰੰਗੇ ਝੰਡੇ ਲਗਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਫੈਲਾਈ ਜਾ ਸਕੇ¢ ਅੱਜ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਨੇ 54 ਫੁੱਟ ਉੱਚੇ ਤਿਰੰਗੇ ਝੰਡੇ ਨੂੰ ਲਹਿਰਾਉਣ ਲਈ ਟੈਕਨਾਲੋਜੀ ਐਜੂਕੇਸ਼ਨ ਰਿਸਰਚ ਇੰਟੀਗ੍ਰੇਟਿਡ ਇੰਸਟੀਚਿਊਟ ਨੂੰ ਇਕ ਝੰਡੇ ਦਾ ਖੰਭਾ ਅਤੇ ਹੋਰ ਝੰਡੇ ਨਾਲ ਸਬੰਧਤ ਸਮੱਗਰੀ ਦਾਨ ਕੀਤੀ¢ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਦੀ ਨੁਮਾਇੰਦਗੀ ਕਰਨ ਵਾਲੇ ਭੂਸ਼ਣ ਮੰਗਲਾ ਅਤੇ ਡਾ. ਰਾਜ ਕੁਮਾਰ ਨੇ ਸੰਸਥਾ ਦੇ ਵਾਈਸ ਚੇਅਰਮੈਨ ਵੀਰੇਂਦਰ ਗੋਇਲ ਅਤੇ ਅਕਾਊਾਟੈਂਟ ਚੰਦਰ ਬਾਸਲ ਨਾਲ ਝੰਡੇ ਨਾਲ ਸਬੰਧਤ ਹੋਰ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ¢ ਇਸ ਸੰਬੰਧ ਵਿਚ, ਸੰਸਦ ਮੈਂਬਰ ਨਵੀਨ ਜਿੰਦਲ ਦੇ ਦਫ਼ਤਰ ਦੇ ਇੰਚਾਰਜ ਧਰਮਵੀਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਨਵੀਨ ਜਿੰਦਲ ਨੇ ਆਮ ਲੋਕਾਂ ਨੂੰ ਹਰ ਘਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦਾ ਅਧਿਕਾਰ ਦਿੱਤਾ ਹੈ¢ ਉਹ ਇਸ ਲਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ¢ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਨੇ ਦੇਸ਼ ਭਰ ਵਿਚ 200 ਤੋਂ ਵੱਧ ਥਾਵਾਂ 'ਤੇ ਵਿਸ਼ਾਲ ਤਿਰੰਗੇ ਲਗਾਏ ਹਨ¢ ਉਨ੍ਹਾਂ ਕਿਹਾ ਕਿ ਅਜਿਹੇ ਯਤਨ ਨਾ ਸਿਰਫ਼ ਨÏਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ?ਕਰਦੇ ਹਨ ਬਲਕਿ ਉਨ੍ਹਾਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ਾਂ ਪ੍ਰਤੀ ਵੀ ਜਾਗਰੂਕ ਕਰਦੇ ਹਨ¢ ਟੈਕਨਾਲੋਜੀ ਐਜੂਕੇਸ਼ਨ ਰਿਸਰਚ ਇੰਟੀਗ੍ਰੇਟਿਡ ਇੰਸਟੀਚਿਊਟ ਦੇ ਵਾਈਸ ਚੇਅਰਮੈਨ ਵੀਰੇਂਦਰ ਪਾਲ ਗੋਇਲ ਨੇ ਸੰਸਥਾ ਵਲੋਂ ਇਸ ਸਮਰਥਨ ਲਈ ਸੰਸਦ ਮੈਂਬਰ ਨਵੀਨ ਜਿੰਦਲ ਅਤੇ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਥਾ ਕੈਂਪਸ ਵਿਚ ਲਹਿਰਾਇਆ ਜਾ ਰਿਹਾ ਤਿਰੰਗੇ ਝੰਡਾ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਤੋਂ ਜਾਣੂ ਕਰਵਾਏਗਾ ਅਤੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਵੀ ਜਗਾਏਗਾ¢

Ad Position 22
No active advertisement
ਪਿਛਲੀ ਖ਼ਬਰ ਸਫਾਈ ਕਾਮਿਆਂ ਦੇ ਹੱਕ 'ਚ ਆਈਆਂ ਖੱਬੇ ਪੱਖੀ ਪਾਰਟੀਆਂ ਅਗਲੀ ਖ਼ਬਰ ਸਿਰਸਾ ਦੇ ਸਰਕਾਰੀ ਹਸਪਤਾਲ 'ਚ ਜਨਰੇਟਰ ਨੂੰ ਅੱਗ ਲੱਗੀ
Ad Position 24