11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫਾਈ ਕਾਮਿਆਂ ਦੇ ਹੱਕ 'ਚ ਆਈਆਂ ਖੱਬੇ ਪੱਖੀ ਪਾਰਟੀਆਂ

Ad Position 21
No active advertisement
ਅਜੀਤ ਡੈਸਕ 13-05-2026
ਸਿਰਸਾ, 12 ਮਈ (ਭੁਪਿੰਦਰ ਪੰਨੀਵਾਲੀਆ)- ਤਨਖਾਹ 'ਚ ਵਾਧਾ, ਕੱਚੇ ਕਰਮਚਾਰੀਆਂ ਨੂੰ ਪੱਕਾ, ਠੇਕੇਦਾਰੀ ਪ੍ਰਥਾ ਬੰਦ ਕਰਨ ਸਮੇਤ ਆਪਣੀਆਂ 17 ਸੂਤਰੀ ਮੰਗਾਂ ਨੂੰ ਲੈ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ, ਜਿਸ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ | ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਦੇ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ | ਹੜਤਾਲੀ ਸਫਾਈ ਕਾਮਿਆਂ ਦੀ ਹਮਾਇਤ ਵਿੱਚ ਕਰਮਚਾਰੀ ਜਥੇਬੰਦੀਆਂ ਤੋਂ ਬਾਅਦ ਹੁਣ ਖੱਬੇ ਪੱਖੀ ਪਾਰਟੀਆਂ ਨੇ ਵੀ ਸਫਾਈ ਕਾਮਿਆਂ ਦੀਆਂ ਮੰਗਾਂ ਦੀ ਹਮਾਇਤ ਕੀਤੀ ਹੈ | ਹੜਤਾਲੀ ਸਫਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਸੀਨੀਅਰ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਦੀ ਉਦਾਸੀਨਤਾ ਨੇ ਸਫਾਈ ਕਰਮਚਾਰੀਆਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀ ਇੱਕ ਮਈ ਤੋਂ ਸ਼ਹਿਰ ਭਰ ਵਿੱਚ ਫੈਲੇ ਕੂੜੇ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ, ਜੋ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਨਹੀਂ ਕਰ ਰਹੀ ਹੈ | ਸਰਕਾਰ ਦੀ ਜ਼ਿੱਦ ਕਾਰਨ ਜਨਤਾ ਵੀ ਇਸ ਹੜਤਾਲ ਦੇ ਨਤੀਜੇ ਭੁਗਤ ਰਹੀ ਹੈ | ਸੀਪੀਆਈ ਦੇ ਸਾਬਕਾ ਜ਼ਿਲ੍ਹਾ ਸਕੱਤਰ ਲਛਮਣ ਸਿੰਘ ਸ਼ੇਖਾਵਤ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ ਹਰ ਮੋਰਚੇ 'ਤੇ ਅਸਫਲ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਇਹ ਹੜਤਾਲ ਖਤਮ ਹੋ ਸਕੇ ਅਤੇ ਆਮ ਲੋਕਾਂ ਨੂੰ ਵੀ ਗੰਦਗੀ ਤੋਂ ਰਾਹਤ ਮਿਲ ਸਕੇ | ਉਧਰ ਸਫਾਈ ਕਰਮਚਾਰੀ ਆਗੂਆਂ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ 17 ਸੂਤਰੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦੀ ਇਹ ਹੜਤਾਲ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਇਕ ਘੰਟੇ ਵਿਚ ਪੁਲਿਸ ਨੇ ਸੁਲਝਾਇਆ ਚੋਰੀ ਦਾ ਮਾਮਲਾ <br/> ਅਗਲੀ ਖ਼ਬਰ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਨੇ ਟੈਕਨਾਲੋਜੀ ਐਜੂਕੇਸ਼ਨ ਰਿਸਰਚ ਇੰਟੀਗ੍ਰੇਟਿਡ ਇੰਸਟੀਚਿਊਟ ਨੂੰ 54 ਫੁੱਟ ਉੱਚਾ ਤਿਰੰਗਾ...
Ad Position 24