ਨਵੀਂ ਦਿੱਲੀ,12 ਮਈ (ਜਗਤਾਰ ਸਿੰਘ)- ਗੁਰਦੁਆਰਾ ਚੋਣ ਹਲਕਾ ਰਾਣੀ ਬਾਗ਼ ਨਾਲ ਸਬੰਧਿਤ ਕਈ ਨੌਜਵਾਨ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਲ ਹੋਏ ¢ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਖ਼ਾਸ ਤੌਰ 'ਤੇ ਨੌਜਵਾਨ ਵਰਗ ਪਾਰਟੀ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਿਹਾ ਹੈ ¢ ਮਿਲੀ ਜਾਣਕਾਰੀ ਮੁਤਾਬਿਕ ਰਾਣੀ ਬਾਗ਼ ਹਲਕੇ ਨਾਲ ਸਬੰਧਿਤ ਇਹ ਸਿੱਖ ਨੌਜਵਾਨ,ਸਵਿੰਦਰ ਸਿੰਘ ਕੋਹਲੀ ਤੇ ਹਰਜਿੰਦਰ ਸਿੰਘ ਸੰਨੀ ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਸ. ਸੰਨੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ¢ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਸਿਰਫ਼ ਗੁਰਦੁਆਰਾ ਪ੍ਰਬੰਧਾਂ ਤਕ ਹੀ ਸੀਮਤ ਨਹੀਂ ਬਲਕਿ ਸਿਹਤ ਸੇਵਾਵਾਂ ਤੇ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਕੰਮ ਕਰ ਰਹੀ ਹੈ¢ ਇਸ ਮੌਕੇ ਪਾਰਟੀ ਨਾਲ ਜੁੜੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸੰਧੂ, ਐੱਮ.ਪੀ.ਐੱਸ.ਚੱਢਾ, ਹਰਵਿੰਦਰ ਕੇਪੀ, ਭੁਪਿੰਦਰ ਸਿੰਘ ਭੁੱਲਰ, ਕੁਲਤਾਰਨ ਸਿੰਘ, ਸੁਖਵਿੰਦਰ ਸਿੰਘ ਬੱਬਰ, ਜਸਪ੍ਰੀਤ ਸਿੰਘ ਮਾਨ,ਸੁਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ¢