12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੇਪਰ ਲੀਕ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-05-2026
ਨਵੀਂ ਦਿੱਲੀ, 13 ਮਈ (ਜਗਤਾਰ ਸਿੰਘ)-ਦਿੱਲੀ ਵਿਚ ਨੀਟ ਯੂਜੀ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਨੇ ਕੇਂਦਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ¢ ਦਿੱਲੀ ਪ੍ਰਦੇਸ਼ ਯੂਥ ਕਾਂਗਰਸ ਪ੍ਰਧਾਨ ਅਕਸ਼ੈ ਲਾਕੜਾ ਦੀ ਅਗਵਾਈ ਵਿਚ ਯੂਥ ਵਰਕਰਾਂ ਵੱਲੋਂ ਕੇਂਦਰ ਦੇ ਖ਼ਿਲਾਫ਼ ਰਾਇਸੀਨਾ ਰੋਡ 'ਤੇ ਮਾਰਚ ਸ਼ੁਰੂ ਕੀਤਾ ਗਿਆ ਪਰ ਪੁਲਿਸ ਨੇ ਅੜਿੱਕੇ ਖੜੇ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰਾਹ ਵਿਚ ਹੀ ਰੋਕ ਲਿਆ ¢ ਇਸ ਦੌਰਾਨ ਯੂਥ ਕਾਂਗਰਸੀ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ¢ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈ ¢ ਦਿੱਲੀ ਪ੍ਰਦੇਸ਼ ਯੂਥ ਕਾਂਗਰਸ ਪ੍ਰਧਾਨ ਅਕਸ਼ੈ ਲਾਕੜਾ ਨੇ ਕਿਹਾ ਕਿ ਜਦੋਂ ਐਨ.ਈ.ਏ. ਬਣੀ ਹੈ ਤਦ ਤੋਂ ਪ੍ਰੀਖਿਆ ਪ੍ਰਣਾਲੀ 'ਤੇ ਲਗਾਤਾਰ ਸਵਾਲ ਵਧਦੇ ਜਾ ਰਹੇ ਹਨ ¢ ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀ ਸਾਲਾਂ ਮਿਹਨਤ ਕਰਦੇ ਹਨ ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੰਦੀਆਂ ਹਨ ¢
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਜਸ਼ਨ ਮਨਾਉਂਦੇ ਚਲਾ ਦਿੱਤੀ ਗੋਲੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਪੁਤਲਾ ਫੂਕਿਆ, ਸਰਕਾਰ ਵਿਰੁੱ...
Ad Position 24