12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜਥੇ. ਕੁਲਦੀਪ ਸਿੰਘ ਭੋਗਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-05-2026

ਨਵੀਂ ਦਿੱਲੀ,13 ਮਈ (ਜਗਤਾਰ ਸਿੰਘ)-ਦਿੱਲੀ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਕੁਲਦੀਪ ਸਿੰਘ ਭੋਗਲ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ¢ ਜਥੇ .ਕੁਲਦੀਪ ਸਿੰਘ ਭੋਗਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ¢ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਪ੍ਰਦੇਸ਼ ਯੂਥ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਤੇ ਮਨਜੀਤ ਸਿੰਘ ਸਰਨਾ ਨੇ ਜਥੇ. ਭੋਗਲ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਮੁਬਾਰਕਬਾਦ ਦੇਣ ਦੇ ਨਾਲ ਹੀ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ¢ ਇੱਥੇ ਦੱਸਣਯੋਗ ਹੈ ਕਿ ਜਥੇ. ਭੋਗਲ ਪਹਿਲਾਂ ਵੀ ਪਾਰਟੀ ਵਿਚ ਕਈ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ ¢ ਇਸ ਤੋਂ ਇਲਾਵਾ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਰਾਹੀਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੇ ਸਮੇਂ ਤੋਂ ਜੱਦੋਜਹਿਦ ਕਰਦੇ ਆ ਰਹੇ ਹਨ ¢

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਸਿੰਘ ਨੇ 12ਵੀਂ ਦੀ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੰੂ ਦਿੱਤੀ ਵਧਾਈ ਅਗਲੀ ਖ਼ਬਰ ਦਿੱਲੀ ਕੈਂਟ ਤੇ ਐਨ. ਡੀ. ਐਮ. ਸੀ. ਖੇਤਰ 'ਚ ਜਨਗਣਨਾ ਦਾ ਕੰਮ 95% ਪੂਰਾ
Ad Position 24