12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਿਸ਼ਾਨ ਸਿੰਘ ਨੇ 12ਵੀਂ ਦੀ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੰੂ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 14-05-2026
ਟੋਹਾਣਾ, 13 ਮਈ (ਮਨਜੀਤ ਸਿੰਘ) - ਇੰਡੀਅਨ ਨੈਸ਼ਨਲ ਕਾਂਗਰਸ ਹਰਿਆਣਾ ਦੇ ਆਗੂ ਸ: ਨਿਸ਼ਾਨ ਸਿੰਘ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਸਮਰਪਿਤ ਭਾਵਨਾ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਤਰੱਕੀ ਕਰਦੇ ਰਹੋ ਅਤੇ ਹਰਿਆਣਾ ਅਤੇ ਦੇਸ਼ ਦਾ ਮਾਣ ਵਧਾਉਂਦੇ ਰਹੋ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਸ ਵਾਰ ਆਪਣੇ ਉਮੀਦ ਅਨੁਸਾਰ ਨਤੀਜੇ ਪ੍ਰਾਪਤ ਨਹੀਂ ਕੀਤੇ, ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਅੰਤ ਨਹੀਂ, ਸਗੋਂ ਇੱਕ ਨਵਾਂ ਮੌਕਾ ਹੈ | ਅਸਫਲਤਾ ਸਿਰਫ਼ ਇੱਕ ਪੜਾਅ ਹੈ, ਮੰਜ਼ਿਲ ਨਹੀਂ | ਸਬਰ ਰੱਖੋ, ਆਪਣਾ ਵਿਸ਼ਵਾਸ ਬਣਾਈ ਰੱਖੋ ਅਤੇ ਦੁਬਾਰਾ ਸਖ਼ਤ ਮਿਹਨਤ ਕਰੋ | ਸ: ਨਿਸ਼ਾਨ ਸਿੰਘ ਇਹ ਵੀ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਸਿਰਫ਼ ਅੰਕਾਂ ਦੁਆਰਾ ਨਹੀਂ, ਸਗੋਂ ਸੰਘਰਸ਼ ਕਰਨ ਦੀ ਯੋਗਤਾ ਅਤੇ ਨਿਰੰਤਰ ਕੋਸ਼ਿਸ਼ ਦੁਆਰਾ ਨਿਰਧਾਰਿਤ ਹੁੰਦੀ ਹੈ | ਮੈਂ ਤੁਹਾਡੇ ਸਾਰਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ |
Ad Position 22
No active advertisement
ਪਿਛਲੀ ਖ਼ਬਰ 12ਵੀਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਥੇ. ਕੁਲਦੀਪ ਸਿੰਘ ਭੋਗਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24