24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਜਗਾਧਰੀ ਦਾ 12ਵੀਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਯਮੁਨਾਨਗਰ, 14 ਮਈ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਜਗਾਧਰੀ ਨੇ 12ਵੀਂ ਬੋਰਡ ਪ੍ਰੀਖਿਆਵਾਂ ਵਿਚ 100% ਪਾਸ ਨਤੀਜਾ ਪ੍ਰਾਪਤ ਕੀਤਾ | ਇਨ੍ਹਾਂ ਨਤੀਜਿਆਂ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਇਨ੍ਹਾਂ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਇਸ਼ਿਕਾ ਨਿਸ਼ਾਦ ਨੇ 90.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦੀ ਟਾਪਰ ਬਣੀ | ਇਸੇ ਤਰ੍ਹਾਂ ਨਿਹਾਰਿਕਾ ਨੇ 84.8% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ 'ਤੇ, ਜਦਕਿ ਪ੍ਰਾਚੀ 82.2% ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਇਸ ਮੌਕੇ ਸਕੂਲ ਪਿ੍ੰਸੀਪਲ ਅਨੂਪ ਕੁਮਾਰ ਚੋਪੜਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਸਾਰੇ ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਤੇ ਆਸ਼ੀਰਵਾਦ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਇਸ ਸਫਲਤਾ ਲਈ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕ ਅਤੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ | ਪਿ੍ੰਸੀਪਲ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ ਬੋਰਡ ਪ੍ਰੀਖਿਆ ਦੇ ਨਤੀਜੇ 100% ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਲਕਸ਼ਯ ਸ਼ਰਮਾ ਨੇ ਇੰਟਰ-ਯੂਨੀਵਰਸਿਟੀ ਟੂਰਨਾਮੈਂਟ 'ਚ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਵਾਤਾਵਰਨ
Ad Position 24