24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਲਕਸ਼ਯ ਸ਼ਰਮਾ ਨੇ ਇੰਟਰ-ਯੂਨੀਵਰਸਿਟੀ ਟੂਰਨਾਮੈਂਟ 'ਚ ਸੋਨ ਤਗਮਾ ਜਿੱਤਿਆ <br/>

Ad Position 21
No active advertisement
15-05-2026
ਯਮੁਨਾਨਗਰ, 14 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਲਕਸ਼ਯ ਸ਼ਰਮਾ ਅੰਤਰਰਾਸ਼ਟਰੀ ਜਿਮਨਾਸਟ ਨੇ ਪੰਜਾਬ ਯੂਨੀਵਰਸਿਟੀ ਵਿਖੇ ਸਮਾਪਤ ਹੋਏ ਵੱਕਾਰੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜਿਮਨਾਸਟਿਕ ਟੂਰਨਾਮੈਂਟ ਵਿਚ ਸੋਨ ਤਗਮਾ ਜਿੱਤਿਆ ਹੈ | ਇਸ ਪ੍ਰਾਪਤੀ ਨੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਸਹਿਤ ਯੂਨੀਵਰਸਿਟੀ ਖੇਡਾਂ ਵਿਚ ਕਾਲਜ ਦੀ ਵਧਦੀ ਉੱਤਮਤਾ ਨੂੰ ਉਜਾਗਰ ਕੀਤਾ ਹੈ | ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਗਵਰਨਿੰਗ ਬਾਡੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਕਿਹਾ ਕਿ ਇਸ ਪ੍ਰਾਪਤੀ ਨੇ ਸੰਸਥਾ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਲਕਸ਼ਯ ਸ਼ਰਮਾ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਕਾਲਜ ਦੇ ਸਮਰਪਣ, ਅਨੁਸ਼ਾਸਨ ਅਤੇ ਖੇਡ ਸੱਭਿਆਚਾਰ ਨੂੰ ਦਰਸਾਉਂਦੀਆਂ ਹਨ | ਉਨ੍ਹਾਂ ਸੰਸਥਾ ਨੂੰ ਰਾਸ਼ਟਰੀ ਪੱਧਰ ਦੀ ਮਾਨਤਾ ਦਿਵਾਉਣ 'ਚ ਐਥਲੀਟ ਅਤੇ ਕੋਚਿੰਗ ਸਟਾਫ਼ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਉੱਭਰ ਰਹੇ ਖਿਡਾਰੀਆਂ ਨੂੰ ਮਿਆਰੀ ਖੇਡ ਬੁਨਿਆਦੀ ਢਾਂਚਾ ਅਤੇ ਉਤਸ਼ਾਹ ਪ੍ਰਦਾਨ ਕਰਨ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਐਮ. ਐਸ. ਪੀ. 'ਚ ਥੋੜੇ ਵਾਧੇ ਦੇ ਐਲਾਨ ਨਾਲ ਕਿਸਾਨ ਵਰਗ 'ਚ ਭਾਰੀ ਨਿਰਾਸ਼ਾ : ਇੰਦਰਜੀਤ ਗੋਰਾਇਆ <br/> ਅਗਲੀ ਖ਼ਬਰ ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਜਗਾਧਰੀ ਦਾ 12ਵੀਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ <br/>
Ad Position 24