23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਕਾਲਾਂਵਾਲੀ/ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਵਰ੍ਹੇ 2025-26 ਦੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ | ਖੇਤਰ ਦੇ ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਚੋਰਮਾਰ ਦੇ ਪ੍ਰਬੰਧ ਅਧੀਨ ਚੱਲ ਰਹੇ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ ਦੀ 10ਵੀਂ ਜਮਾਤ ਦੀ ਪਰੀਖਿਆ ਦਾ ਨਤੀਜ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ 99.2 ਫੀਸਦੀ ਅੰਕ ਪ੍ਰਾਪਤ ਕਰਕੇ ਸਿਰਸਾ ਜ਼ਿਲ੍ਹਾ ਵਿੱਚ ਪਹਿਲਾ ਅਤੇ ਹਰਿਆਣਾ ਸਟੇਟ ਵਿੱਚ ਚੌਥਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸੇ ਤਰਾਂ ਸ਼ਰਨਦੀਪ ਕੌਰ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਪੱਧਰ 'ਤੇ ਦੂਜਾ, ਵਿਸ਼ਾਲ ਵਰਮਾ ਕੌਰ ਅਤੇ ਸੁਮਨਦੀਪ ਕੌਰ ਨੇ 95.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਉਹਨਾਂ ਕਿਹਾ ਕਿ ਦਸ਼ਮੇਸ਼ ਸਕੂਲ ਦੇ 33 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ | ਸਕੂਲ ਦੇ 16 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਵਿੱਚ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ, ਸੋਸ਼ਲ ਸਾਇੰਸ ਵਿਸ਼ੇ ਵਿੱਚ 2 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਅਤੇ ਗਣਿਤ ਵਿਸ਼ੇ ਵਿਚ 1 ਵਿਦਿਆਰਥੀ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਇਸ ਸ਼ਾਨਦਾਰ ਸਫਲਤਾ ਤੇ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ ਅਤੇ ਸਕੂਲ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ 1 ਲੱਖ ਕੈਨੇਡੀਅਨ ਡਾਲਰ ਸਮੇਤ ਭਿ੍ਸ਼ਟਾਚਾਰ ਦੇ ਹੋਰ ਮਾਮਲਿਆਂ 'ਚ ਜੀ.ਕੇ. ਨੂੰ ਭੁਗਤਣਾ ਪਏਗਾ ਖ਼ਮਿਆਜ਼ਾ ਅਗਲੀ ਖ਼ਬਰ ਐਨ.ਡੀ.ਐਮ.ਸੀ. ਬਰਸਾਤ ਪਾਣੀ ਦੀ ਨਿਕਾਸੀ ਲਈ ਕਰਵਾ ਰਹੀ ਹੈ ਨਾਲਿਆਂ ਦੀ ਸਫ਼ਾਈ
Ad Position 24