23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਕੀਲਾਂ ਨੇ ਕੀਤਾ ਬਾਈਕਾਟ, ਜ਼ਿਲ੍ਹਾ ਅਦਾਲਤਾਂ ਵਿਚ ਨਿਆਇਕ ਕੰਮਕਾਜ ਪੂਰੀ ਤਰ੍ਹਾਂ ਠੱਪ

Ad Position 21
No active advertisement
ਅਜੀਤ ਡੈਸਕ 15-05-2026
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਦਿੱਲੀ ਦੀਆਂ ਸਾਰੀਆਂ ਜ਼ਿਲ੍ਹਾ ਅਦਾਲਤਾਂ ਵਿਚ ਵੀਰਵਾਰ ਨੂੰ ਨਿਆਇਕ ਕੰਮ ਪੂਰੀ ਤਰ੍ਹਾਂ ਠੱਪ ਰਿਹਾ ¢ ਆਲ ਡਿਸਟਿ੍ਕਟ ਕੋਰਟਸ ਬਾਰ ਐਸੋਸੀਏਸ਼ਨ ਆਫ਼ ਦਿੱਲੀ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਵਕੀਲਾਂ ਨੇ ਅਦਾਲਤੀ ਕੰਮਕਾਜ ਦਾ ਬਾਈਕਾਟ ਕੀਤਾ ¢ ਹੜਤਾਲ ਦੇ ਚਲਦਿਆਂ ਵੱਡੀ ਗਿਣਤੀ ਵਿਚ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋਈ ਅਤੇ ਪੱਖਕਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ¢ ਬਾਰ ਐਸੋਸੀਏਸ਼ਨਾਂ ਦੀਆਂ ਮੁੱਖ ਮੰਗਾਂ ਵਿਚ ਜ਼ਿਲ੍ਹਾ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਬਿਹਤਰ ਬਣਾਉਣਾ ਸ਼ਾਮਲ ਹੈ ¢ ਵਕੀਲਾਂ ਦਾ ਕਹਿਣਾ ਹੈ ਕਿ ਅਦਾਲਤੀ ਕੰਪਲੈਕਸਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਨਿਆਇਕ ਕੰਮ ਪ੍ਰਭਾਵਿਤ ਹੁੰਦੇ ਹਨ ¢ ਉਨ੍ਹਾਂ ਜ਼ਿਲ੍ਹਾ ਅਦਾਲਤਾਂ ਦੀ ਵਿੱਤੀ ਅਧਿਕਾਰ ਖੇਤਰ ਸੀਮਾ ਨੂੰ 2 ਕਰੋੜ ਤੋਂ ਵਧਾ ਕੇ 20 ਕਰੋੜ ਰੁਪਏ ਕਰਨ ਦੀ ਮੰਗ ਚੁੱਕੀ ¢ ਤਾਲਮੇਲ ਕਮੇਟੀ ਦੇ ਚੇਅਰਮੈਨ ਡੀ.ਕੇ. ਸ਼ਰਮਾ ਅਤੇ ਸਕੱਤਰ ਵਿਜੇ ਬਿਸ਼ਨੋਈ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਬਾਰ ਐਸੋਸੀਏਸ਼ਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ¢
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਦੀ 12ਵੀਂ ਦੀ ਪ੍ਰੀਖਿਆ ਵਿਚ ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਪੁਲਿਸ ਨੇ ਅਰਧ ਆਟੋਮੈਟਿਕ ਪਿਸਤੌਲ ਕੀਤਾ ਬਰਾਮਦ
Ad Position 24