23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਾਲਾਨਾ ਪ੍ਰੀਖਿਆਵਾਂ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 15-05-2026
ਕਾਲਾਂਵਾਲੀ/ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨੀਵਾਲੀ ਰੁਲਦੂ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਇਕ ਸਨਮਾਨ ਸਮਾਰੋਹ ਕੀਤਾ ਗਿਆ | ਸਕੂਲ ਸਕੂਲ ਦੀ ਵਿਦਿਆਰਥਣ ਅਰਸ਼ਨੂਰ ਕੌਰ ਪੁੱਤਰ ਜਗਦੀਪ ਸਿੰਘ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ, ਰਮਨਜੋਤ ਕੌਰ ਪੁੱਤਰ ਅੰਗਰੇਜ਼ ਸਿੰਘ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਜਿੰਦਰ ਸਿੰਘ ਪੁੱਤਰ ਲੀਲਾ ਸਿੰਘ ਨੇ 80.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ ਅਲੱਗ ਅਲੱਗ ਵਿਸ਼ਿਆਂ ਵਿੱਚ 90 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਬਸੰਤ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਮਿਹਤਨ ਅਤੇ ਸਕੂਲ ਸਟਾਫ ਦੇ ਸਹੀ ਮਾਰਗ ਦਰਸ਼ਨ ਕਰਕੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ 'ਤੇ ਅੱਵਲ ਰਹੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਅੰਮਿ੍ਤਪਾਲ ਸਿੰਘ, ਐਸ.ਐਮ.ਸੀ. ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਮੇਤ ਅਨੇਕ ਪਤਵੰਤੇ ਅਤੇ ਸਟਾਫ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਦੇਵ ਸਿੰਘ ਦੀ ਯਾਦ ਵਿਚ ਹੋਇਆ ਸੰਤ ਸਮਾਗਮ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਮਾਨਸਿਕ ਤੌਰ 'ਤੇ ਹੋਏ ਪ੍ਰੇਸ਼ਾਨ
Ad Position 24