24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਪਾਸ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 16-05-2026
ਯਮੁਨਾਨਗਰ, 15 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਦੋਵਾਂ ਜਮਾਤਾਂ ਦੇ ਨਤੀਜੇ 100 ਫ਼ੀਸਦੀ ਰਹੇ | 12ਵੀਂ ਜਮਾਤ ਦਾ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਕੁਮਾਰੀ ਨੀਤੂ ਨੇ 92% ਅੰਕਾਂ ਨਾਲ ਪਹਿਲਾ ਸਥਾਨ, ਸਾਨੀਆ ਬਾਨੋ ਨੇ 89% ਅੰਕਾਂ ਨਾਲ ਦੂਜਾ ਸਥਾਨ ਅਤੇ ਪ੍ਰਾਚੀ ਤੇ ਗੀਤਾਂਜਲੀ ਨੇ 86-86% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕੁੱਲ 21 ਵਿਦਿਆਰਥੀ ਮੈਰਿਟ ਸੂਚੀ ਵਿਚ ਸਨ ਅਤੇ 34 ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਪੁਸ਼ਪਾ ਨੇ 90.4% ਅੰਕਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਸਨੇਹਾ ਨੇ 89% ਤੇ ਨਵਜੋਤ ਨੇ 85% ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰਸੀਪਲ ਪਰਮ ਦੀਪਿਕਾ ਸੇਠੀ ਨੇ ਇਸ ਦੋਹਰੀ ਪ੍ਰਾਪਤੀ 'ਤੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਦਿਲੋਂ ਵਧਾਈ ਦਿੱਤੀ | ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮਰਥਨ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ 1,630 ਨਸ਼ੀਲੀਆਂ ਗੋਲੀਆਂ ਸਮੇਤ ਦਰਜ਼ੀ ਗਿ੍ਫ਼ਤਾਰ ਅਗਲੀ ਖ਼ਬਰ ਐਂਟੀ ਕੁਰੱਪਸ਼ਨ ਬਿਊਰੋ ਨੇ ਟੋਹਾਣਾ ਬੀ.ਡੀ.ਪੀ.ਓ. ਦਫ਼ਤਰ 'ਚ ਪਟਵਾਰੀ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ
Ad Position 24