24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

1,630 ਨਸ਼ੀਲੀਆਂ ਗੋਲੀਆਂ ਸਮੇਤ ਦਰਜ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 16-05-2026
ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸੂਰਤੀਆ ਤੋਂ ਅੱਜ ਡਰੱਗਜ਼ ਇੰਸਪੈਕਟਰ ਕੇਸ਼ਵ ਵਸ਼ਿਸ਼ਠ ਅਤੇ ਥਾਣਾ ਰੋੜੀ ਦੀ ਇੱਕ ਸਾਂਝੀ ਟੀਮ ਨੇ ਛਾਪੇਮਾਰੀ ਦੌਰਾਨ ਇੱਕ ਦਰਜ਼ੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਪਿੰਡ ਸੂਰਤੀਆ ਵਾਸੀ ਜੱਗਾ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਰੋੜੀ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਪੁਲੀਸ ਟੀਮ ਨੂੰ ਇੱਕ ਸੂਚਨਾ ਮਿਲੀ ਕਿ ਸੂਰਤੀਆ ਪਿੰਡ ਦਾ ਇੱਕ ਨੌਜਵਾਨ ਜੋ ਕਿ ਦਰਜ਼ੀ ਵਜੋਂ ਕੰਮ ਕਰਦਾ ਹੈ, ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਵੀ ਸ਼ਾਮਲ ਹੈ | ਪੁਲੀਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪਿੰਡ ਸੂਰਤੀਆ ਵਿੱਚ ਦੋਸ਼ੀ ਜੱਗਾ ਸਿੰਘ ਪੁੱਤਰ ਮੇਜਰ ਸਿੰਘ ਦੇ ਘਰ ਛਾਪਾ ਮਾਰਿਆ | ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ 1,630 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲੀਸ ਨੇ ਮੌਕੇ 'ਤੇ ਲੋੜੀਂਦੀ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ | ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਸਮੇਤ ਅਗਲੀ ਕਾਨੂੰਨੀ ਕਾਰਵਾਈ ਲਈ ਡਰੱਗਜ਼ ਇੰਸਪੈਕਟਰ ਕੇਸ਼ਵ ਵਸ਼ਿਸ਼ਟ ਨੂੰ ਸੌਂਪ ਦਿੱਤਾ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੁਲੀਸ ਨਸ਼ਿਆਂ ਵਿਰੁੱਧ ਗੰਭੀਰ ਮੁਹਿੰਮ ਚਲਾ ਰਹੀ ਹੈ ਅਤੇ ਜੇਕਰ ਕੋਈ ਮੈਡੀਕਲ ਆਪਰੇਟਰ ਜਾਂ ਹੋਰ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਯਮੁਨਾਨਗਰ ਸਰਕਲ 'ਚ ਹਰ ਵੀਰਵਾਰ ਨੂੰ ਬਿਜਲੀ ਅਦਾਲਤਾਂ ਲੱਗਣਗੀਆਂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਪਾਸ ਨਤੀਜਾ 100 ਫ਼ੀਸਦੀ ਰਿਹਾ
Ad Position 24