24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਧਾਇਕ ਜਗਮੋਹਨ ਆਨੰਦ ਨੇ ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 16-05-2026
ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਨੇ ਅੱਜ ਸਵੇਰੇ ਸਥਾਨਕ ਸੈਕਟਰ 13 ਸਥਿਤ ਆਪਣੇ ਕੈਂਪ ਦਫ਼ਤਰ ਵਿਖੇ ਜਨਤਕ ਸੁਣਵਾਈ ਦੌਰਾਨ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ | ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਮੁੱਦਿਆਂ ਦੇ ਹੱਲ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਇਸ ਜਨਤਕ ਸੁਣਵਾਈ ਦੌਰਾਨ ਵੱਡੀ ਗਿਣਤੀ ਵਿਚ ਨਾਗਰਿਕਾਂ ਨੇ ਵਿਧਾਇਕ ਨੂੰ ਆਪਣੀਆਂ ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਪੇਸ਼ ਕੀਤੀਆਂ, ਜਿਨ੍ਹਾਂ ਨੇ ਉਨ੍ਹਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਉਹ 'ਸੇਵਾ ਹੀ ਸੰਗਠਨ' ਦੇ ਮੁੱਖ ਉਦੇਸ਼ ਨੂੰ ਅਪਣਾਉਂਦੇ ਹੋਏ ਕਰਨਾਲ ਦੇ ਵਿਕਾਸ, ਲੋਕ ਭਲਾਈ ਅਤੇ ਹਰ ਪਰਿਵਾਰ ਦੇ ਸਤਿਕਾਰ ਲਈ ਨਿਰੰਤਰ ਕੰਮ ਕਰ ਰਹੇ ਹਨ | ਵਿਧਾਇਕ ਆਨੰਦ ਨੇ ਕਿਹਾ ਕਿ ਜਨਤਕ ਸੁਣਵਾਈਆਂ ਸਿਰਫ਼ ਸਮੱਸਿਆਵਾਂ ਸੁਣਨ ਦਾ ਸਾਧਨ ਨਹੀਂ ਹਨ, ਸਗੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਕੇ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਦੀ ਇਕ ਵੱਡੀ ਜ਼ਿੰਮੇਵਾਰੀ ਵੀ ਹਨ | ਉਨ੍ਹਾਂ ਕਿਹਾ ਕਿ ਕਰਨਾਲ ਦਾ ਹਰ ਨਾਗਰਿਕ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਨ੍ਹਾਂ ਦੇ ਸੁੱਖ-ਦੁੱਖ ਵਿਚ ਹਿੱਸਾ ਲੈਣਾ ਉਨ੍ਹਾਂ ਦਾ ਫਰਜ਼ ਅਤੇ ਸਨਮਾਨ ਹੈ |
Ad Position 22
No active advertisement
ਪਿਛਲੀ ਖ਼ਬਰ ਮੇਅਰ ਨੇ ਪੰਸਾਰਾ ਵਿਖੇ 36.04 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਆਧੁਨਿਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਯਮੁਨਾਨਗਰ ਸਰਕਲ 'ਚ ਹਰ ਵੀਰਵਾਰ ਨੂੰ ਬਿਜਲੀ ਅਦਾਲਤਾਂ ਲੱਗਣਗੀਆਂ
Ad Position 24