23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਤਿਲੋਕੇਵਾਲਾ ਵਿਖੇ ਲਗਾਇਆ ਹੋਮਿਓਪੈਥਿਕ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 16-05-2026
ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਾਲਾਂਵਾਲੀ ਵੱਲੋਂ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਵਿਖੇ ਆਚਾਰੀਆ ਸ਼੍ਰੀ ਤੁਲਸੀ ਮਹਾਪ੍ਰਗਿਆ ਹੋਮਿਓਪੈਥਿਕ ਜੈਨ ਹਸਪਤਾਲ ਦੇ ਸਹਿਯੋਗ ਨਾਲ ਇੱਕ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਗੁਰਮੀਤ ਸਿੰਘ ਨੇ ਅਰਦਾਸ ਕਰਨ ਤੋਂ ਬਾਅਦ ਕੀਤਾ | ਇਸ ਕੈਂਪ ਵਿੱਚ ਡਾਕਟਰ ਸੋਹਨ ਸਿੰਘ ਨੇ ਆਪਣੀ ਟੀਮ ਦੀ ਸਹਾਇਤਾ ਨਾਲ ਚਮੜੀ ਦੇ ਰੋਗਾਂ, ਪੱਥਰੀ, ਗਠੀਏ, ਜੋੜਾਂ ਦੇ ਦਰਦ ਅਤੇ ਹੋਰ ਬਿਮਾਰੀਆਂ ਤੋਂ ਪੀੜਤ 38 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ | ਇਸ ਮੌਕੇ ਭਾਰਤ ਵਿਕਾਸ ਪਰੀਸ਼ਦ ਸ਼ਾਖਾ ਦੇ ਸੰਸਥਾਪਕ ਪ੍ਰਧਾਨ ਦਿਨੇਸ਼ ਗਰਗ ਜੈਨ, ਸਤੀਸ਼ ਰਾਜਪਾਲ, ਕੋਆਰਡੀਨੇਟਰ ਹੀਰਾ ਸਿੰਘ ਅਰਨੇਜਾ, ਬੁੱਧ ਸਿੰਘ ਕੁਰਗਾਂਵਾਲੀ, ਸਾਬਕਾ ਸਰਪੰਚ ਪ੍ਰਗਟ ਸਿੰਘ, ਸ਼ਿਵ ਕੁਮਾਰ, ਪ੍ਰੀਤੀ ਅਤੇ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਜਰੰਗ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ ਵਿਚ ਮਾਰੀ ਬਾਜ਼ੀ ਅਗਲੀ ਖ਼ਬਰ ਮੇਅਰ ਨੇ ਪੰਸਾਰਾ ਵਿਖੇ 36.04 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਆਧੁਨਿਕ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ
Ad Position 24