23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੱਖ ਮੰਤਰੀ ਦੀ ਪਤਨੀ ਸੁਮਨ ਸੈਣੀ ਨੇ ਮਰਹੂਮ ਊਸ਼ਾ ਗੁਪਤਾ ਦੇ ਦਿਹਾਂਤ 'ਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ

Ad Position 21
No active advertisement
ਅਜੀਤ ਡੈਸਕ 16-05-2026
ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਮੇਅਰ ਰੇਣੂ ਬਾਲਾ ਗੁਪਤਾ ਦੀ ਜੇਠਾਨੀ ਅਤੇ ਭਾਜਪਾ ਦੇ ਸਾਬਕਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਬਿ੍ਜ ਗੁਪਤਾ ਦੀ ਵੱਡੀ ਭਰਜਾਈ ਮਰਹੂਮ ਊਸ਼ਾ ਗੁਪਤਾ ਦੇ ਦਿਹਾਂਤ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣਾ ਦੁੱਖ ਪ੍ਰਗਟ ਕੀਤਾ ਹੈ | ਇਸ ਦੌਰਾਨ ਵੱਖ-ਵੱਖ ਰਾਜਨੀਤਿਕ, ਸਮਾਜਿਕ, ਪ੍ਰਸ਼ਾਸਨਿਕ ਅਤੇ ਹੋਰ ਖੇਤਰਾਂ ਦੇ ਪਤਵੰਤੇ ਵੱਡੀ ਗਿਣਤੀ ਵਿਚ ਸੋਗ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ | ਇਸ ਕ੍ਰਮ ਵਿਚ ਅੱਜ ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪਤਨੀ ਸੁਮਨ ਸੈਣੀ ਨੇ ਚੌਧਰੀ ਕਾਲੋਨੀ ਸਥਿਤ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ | ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਡੂੰਘੀ ਸੰਵੇਦਨਾ ਪ੍ਰਗਟ ਕਰਕੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ | ਉਨ੍ਹਾਂ ਕਿਹਾ ਕਿ ਪੂਰਾ ਸਮਾਜ ਇਸ ਦੁੱਖ ਦੀ ਘੜੀ 'ਚ ਗੁਪਤਾ ਪਰਿਵਾਰ ਦੇ ਨਾਲ ਖੜ੍ਹਾ ਹੈ | ਇਸ ਮੌਕੇ ਗੁਪਤਾ ਪਰਿਵਾਰ ਨੇ ਦੱਸਿਆ ਹੈ ਕਿ ਸਵ. ਊਸ਼ਾ ਗੁਪਤਾ ਦੀ ਯਾਦ 'ਚ 24 ਮਈ ਨੂੰ ਕਰਨਾਲ ਦੇ ਅਨਮੋਲ ਗਾਰਡਨ ਵਿਖੇ ਇਕ ਪ੍ਰਾਰਥਨਾ ਸਭਾ ਕਰਵਾਈ ਜਾਵੇਗੀ, ਜਿਸ 'ਚ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਜੁੜੇ ਲੋਕ ਸ਼ਾਮਿਲ ਹੋਣਗੇ ਅਤੇ ਸ਼ਰਧਾਂਜਲੀ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕ... ਅਗਲੀ ਖ਼ਬਰ ਬਜਰੰਗ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ ਵਿਚ ਮਾਰੀ ਬਾਜ਼ੀ
Ad Position 24