23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 16-05-2026
ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਲਈ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਚਿੱਲਾ ਸਾਹਿਬ 'ਚ ਸ਼ੀਸ਼ ਨਿਵਾਇਆ | ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ 'ਤੇ ਹਰਿਆਣਾ ਗੁਰਦੁਆਰਾ ਮਨੈਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੈਂਬਰ ਬਲਜੀਤ ਸਿੰਘ ਦਾਦੂਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਉੜੀਸਾ ਦੇ ਸਾਬਕਾ ਰਾਜਪਾਲ ਗਣੇਸ਼ੀ ਲਾਲ, ਮੁੱਖ ਮੰਤਰੀ ਦੇ ਸਾਬਕਾ ਰਾਜਸੀ ਸਲਾਹਕਾਰ ਜਗਦੀਸ਼ ਚੋਪੜਾ, ਸਾਬਕਾ ਐਮਪੀ ਸੁਨੀਤਾ ਦੁੱਗਲ ਸਮੇਤ ਕਈ ਭਾਜਪਾ ਦੇ ਆਗੂ ਤੇ ਸਿੱਖ ਭਾਈਚਾਰੇ ਨਾਲ ਜੁੜੇ ਆਗੂ ਮੌਜੂਦ ਸਨ | ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਰੇਲਵੇ ਸਟੇਸ਼ਨ 'ਤੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਪਵਿਤਰ ਥਾਂਵਾਂ ਦੇ ਦਰਸ਼ਨ ਵਿਸ਼ੇਸ਼ ਰੇਲ ਗੱਡੀਆਂ ਚਲਾ ਕੇ ਸ਼ਰਧਾਲੂਆਂ ਨੂੰ ਕਰਵਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿੱਖ ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਵੱਡੀ ਪੱਧਰ 'ਤੇ ਮਨਾਏ ਜਾਣ ਦਾ ਜਿਥੇ ਫੈਸਲਾ ਲਿਆ ਹੈ ਉਥੇ ਹੀ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਵੀ ਮਨਾਏ ਜਾਣ ਦਾ ਫੈਸਲਾ ਲਿਆ ਹੋਇਆ ਹੈ | ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੱਡੀ ਉਮਰ ਦੇ ਸਾਰੇ ਲੋਕਾਂ ਨੂੰ ਧਾਰਮਿਕ ਥਾਵਾਂ ਦੇ ਦਰਸ਼ਨ ਕਰਵਾਉਣ ਦਾ ਫੈਸਲਾ ਲਿਆ ਹੈ | ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਦਾ ਸਾਰਾ ਖਰਚਾ ਜਿਥੇ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ ਉਥੇ ਹੀ ਕਈ ਪਵਿਤਰ ਥਾਵਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵਿਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰੇਲਵੇ ਸਟੇਸ਼ਨ 'ਤੇ ਹੀ ਹੈਲਪ ਡੈਸਕ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੋਇਆ ਸੀ | ਇਸ ਮੌਕੇ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਦੇ ਪ੍ਰਧਾਨ ਜਗਦੀਸ਼ ਝੀਂਡਾ ਤੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਤੀਰਥ ਯਾਤਰਾ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸ਼ਰਧਾਲੂ ਤੇ ਹੋਰ ਲੋਕ ਮੌਜੂਦ ਸਨ | ਪ੍ਰੋਗਰਾਮ ਦਾ ਮੰਚ ਸੰਚਾਲਨ ਸੀਡੀਐਲਯੂ ਦੇ ਪ੍ਰੋ. ਗੁਰਸਾਹਿਬ ਸਿੰਘ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ 1 ਤੋਂ 30 ਮਈ ਤੱਕ ਚੱਲਣ ਵਾਲੀ ਮਕਾਨ ਸੂਚੀਕਰਨ ਮੁਹਿੰਮ 'ਚ ਨਾਗਰਿਕ ਸਹੀ ਜਾਣਕਾਰੀ ਦੇ ਕੇ ਕਰਨ ਸਹਿਯੋਗ-ਐਸ. ਡੀ. ਐਮ. ਅਗਲੀ ਖ਼ਬਰ ਮੁੱਖ ਮੰਤਰੀ ਦੀ ਪਤਨੀ ਸੁਮਨ ਸੈਣੀ ਨੇ ਮਰਹੂਮ ਊਸ਼ਾ ਗੁਪਤਾ ਦੇ ਦਿਹਾਂਤ 'ਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ
Ad Position 24