13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਮਾਡਲ ਸੰਸਕਿ੍ਤ ਸਕੂਲ ਜਗਾਧਰੀ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-05-2026
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਸਰਕਾਰੀ ਮਾਡਲ ਸੰਸਕਿ੍ਤ ਸੀਨੀਅਰ ਸੈਕੰਡਰੀ ਸਕੂਲ ਜਗਾਧਰੀ ਨੇ ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨਾਲ ਸਿੱਖਿਆ ਦੇ ਖੇਤਰ 'ਚ ਸਕੂਲ ਦੀ ਵਿਲੱਖਣ ਪਛਾਣ ਹੋਰ ਮਜ਼ਬੂਤ ਹੋਈ | ਸਕੂਲ ਦੇ ਵੱਖ-ਵੱਖ ਫੈਕਲਟੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਮਰਿਧੀ ਵਤਸ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਰਟਸ ਸਟਰੀਮ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਦਕਿ ਮਾਨਸੀ ਭੋਲਾ ਨੇ ਕਾਮਰਸ ਸਟਰੀਮ 'ਚ 92.2 ਫ਼ੀਸਦੀ ਅਤੇ ਵੰਸ਼ ਸਿੰਘਲ ਨੇ ਨਾਨ-ਮੈਡੀਕਲ ਸਟਰੀਮ 'ਚ 92.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਪ੍ਰਗਤੀ ਬਾਂਸਲ ਨੇ 87.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਡੀਕਲ ਸਟਰੀਮ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਹੋਰ ਹੋਣਹਾਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਫਲਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ | ਸਕੂਲ ਨੇ ਸੰਗੀਤ 'ਚ ਸਭ ਤੋਂ ਵੱਧ 100 ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਜੀਵ ਵਿਗਿਆਨ 'ਚ 98, ਸੰਸਕਿ੍ਤ 'ਚ 98, ਇਤਿਹਾਸ 'ਚ 97 ਅਤੇ ਹਿੰਦੀ ਤੇ ਰਾਜਨੀਤੀ ਸ਼ਾਸਤਰ 'ਚ 95 ਅਤੇ ਗਣਿਤ ਤੇ ਅਰਥ ਸ਼ਾਸਤਰ 'ਚ 94 ਅੰਕ ਪ੍ਰਾਪਤ ਕੀਤੇ ਹਨ | ਇਸ ਪ੍ਰਾਪਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਪਿ੍ੰ. ਮੁਹੰਮਦ ਜਾਵੇਦ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਮਰਥਨ ਦੁਆਰਾ ਸੰਭਵ ਹੋਇਆ ਹੈ | ਉਨ੍ਹਾਂ ਸਾਰੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਭਰੋਸਾ ਦਿਵਾਇਆ ਕਿ ਸਕੂਲ ਗੁਣਵੱਤਾ ਭਰਪੂਰ ਸਿੱਖਿਆ ਦੇ ਖੇਤਰ 'ਚ ਨਵੇਂ ਮਾਪਦੰਡ ਸਥਾਪਿਤ ਕਰਦਾ ਰਹੇਗਾ | ਇਸ ਮੌਕੇ ਪ੍ਰੀਖਿਆ ਇੰਚਾਰਜ ਰਾਜੇਸ਼ ਵਰਮਾ ਨੇ ਵੀ ਵਿਦਿਆਰਥੀਆਂ ਦੀ ਸਫਲਤਾ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਅਨੁਸ਼ਾਸਨ, ਨਿਯਮਿਤ ਅਧਿਐਨ ਅਤੇ ਆਤਮ-ਵਿਸ਼ਵਾਸ ਦੁਆਰਾ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਸਕੂਲ ਪਰਿਵਾਰ ਦੇ ਸਮੂਹਿਕ ਯਤਨਾਂ ਦਾ ਪ੍ਰਮਾਣ ਹੈ | ਇਸ ਮੌਕੇ ਵਿਦਿਆਰਥੀਆਂ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਸਕੂਲ ਵਿਖੇ ਮਠਿਆਈਆਂ ਵੰਡੀਆਂ ਗਈਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਸ਼ਾਨਦਾਰ ਪ੍ਰੀਖਿਆ ਨਤੀਜਾ ਪੂਰੇ ਖੇਤਰ ਲਈ ਮਾਣ ਅਤੇ ਪ੍ਰੇਰਨਾ ਦਾ ਸ੍ਰੋਤ ਹੈ | ਇਸ ਮੌਕੇ ਸਕੂਲ ਦੇ ਸੀਨੀਅਰ ਅਧਿਆਪਕ ਗੁਰਵਿੰਦਰ ਸਿੰਘ, ਨਵੀਨ, ਸੰਜੀਵ, ਅਰਜੁਨ, ਰਾਜੀਵ, ਅਕਸ਼ੈ, ਸਪਨਾ, ਮੋਨਿਕਾ, ਰਜਨੀ, ਗਾਇਤਰੀ, ਰਚਨਾ, ਕਿਰਨ, ਸ਼ਵੇਤਾ, ਨੀਰਜ ਰਾਣੀ, ਵੰਦਨਾ, ਪੂਜਾ, ਪੁਨੀਤ, ਅੰਜੂ ਪਾਇਲ, ਰਜਤ ਤੇ ਰਾਕੇਸ਼ ਧੀਮਾਨ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਐਲ ਏ. ਟੋਹਾਣਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਚੀਕਾ ਦੇ ਸ਼ਾਨਦਾਰ ਨਤੀਜੇ
Ad Position 24