13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਹਮੋ-ਸਾਹਮਣੇ ਮੋਟਰਸਾਈਕਲ ਟਕਰਾਉਣ ਨਾਲ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ 6 ਜ਼ਖਮੀ

Ad Position 21
No active advertisement
ਅਜੀਤ ਡੈਸਕ 17-05-2026
ਟੋਹਾਣਾ, 16 ਮਈ (ਮਨਜੀਤ ਸਿੰਘ) - ਟੋਹਾਣਾ ਦੇ ਪਿੰਡ ਬਲਿਆਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋਂ-ਸਾਹਮਣੇ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ | ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਕੁੱਲ 6 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ | ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਜ਼ਖ਼ਮੀਆਂ ਵਿੱਚ ਅÏਰਤਾਂ ਅਤੇ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ | ਡਾਕਟਰਾਂ ਵੱਲੋਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ | ਲੋਕਾਂ ਨੇ ਕਿਹਾ ਕਿ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਹਰ ਰੋਜ਼ ਸੜਕ ਹਾਦਸੇ ਵਧ ਰਹੇ ਹਨ | ਸਭ ਲੋਕਾਂ ਨੂੰ ਅਪੀਲ ਹੈ ਕਿ ਸਕੂਟਰ, ਮੋਟਰਸਾਈਕਲ ਅਤੇ ਹੋਰ ਵਾਹਨ ਹੌਲੀ ਅਤੇ ਸਾਵਧਾਨੀ ਨਾਲ ਚਲਾਏ ਜਾਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਤੋਂ ਬਾਅਦ ਪਿੰਡ ਵਿੱਚ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਕੇ. ਸੀ. ਹਾਈ ਸਕੂਲ ਸ਼ਾਦੀਪੁਰ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24