14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਮਾਧਾਨ ਕੈਂਪ 'ਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਮਾਮਲੇ 'ਚ ਜ਼ਿਲ੍ਹਾ ਸੂਬੇ 'ਚੋਂ ਪਹਿਲੇ ਸਥਾਨ 'ਤੇ ਰਿਹਾ : ਏ. ਡੀ. ਸੀ. <br/>

Ad Position 21
No active advertisement
ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਏ. ਡੀ. ਸੀ. ਨਵੀਨ ਆਹੂਜਾ | ਤਸਵੀਰ : ਨਿਮਰ <br/> 17-05-2026
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਨੇ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਸਮਾਧਾਨ ਕੈਂਪ, ਜਨ ਸੰਵਾਦ, ਸੀ. ਐਮ. ਵਿੰਡੋ, ਸੀ. ਪੀ. ਗ੍ਰਾਮ, ਆਰ. ਟੀ. ਐਸ. ਅਤੇ ਐਸ. ਐਮ. ਜੀ. ਟੀ. ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਜਨਤਕ ਸਮੱਸਿਆਵਾਂ ਦੇ ਪਹਿਲ ਦੇ ਆਧਾਰ 'ਤੇ ਜਲਦ ਹੱਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਮਾਧਾਨ ਕੈਂਪ ਵਿਖੇ ਸ਼ਿਕਾਇਤਾਂ ਦੇ ਨਿਪਟਾਰੇ ਦੇ ਮਾਮਲੇ 'ਚ ਜ਼ਿਲ੍ਹਾ ਸੂਬੇ ਭਰ 'ਚ ਪਹਿਲੇ ਸਥਾਨ 'ਤੇ ਰਿਹਾ ਹੈ | ਉਨ੍ਹਾਂ ਇਸ ਪ੍ਰਾਪਤੀ ਲਈ ਸਾਰੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਮਾਣ ਨੂੰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਤੋਂ ਇਲਾਵਾ ਸੀ. ਐਮ. ਵਿੰਡੋ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ 'ਚ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕੈਂਪਾਂ 'ਚ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪੁੱਛਿਆ ਕਿ ਕਿਹੜੇ ਵਿਭਾਗ ਸਭ ਤੋਂ ਵੱਧ ਸਮੱਸਿਆਵਾਂ ਰੈਜ਼ੋਲੂਸ਼ਨ ਸੈੱਲ ਨੂੰ ਰਿਪੋਰਟ ਕਰ ਰਹੇ ਹਨ, ਕਿੰਨੀਆਂ ਸ਼ਿਕਾਇਤਾਂ ਲੰਬਿਤ ਹਨ | ਉਨ੍ਹਾਂ ਹੋਰ ਸੰਬੰਧਿਤ ਮਾਮਲਿਆਂ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਅਧਿਕਾਰੀਆਂ ਦਾ ਮਾਰਗਦਰਸ਼ਨ ਵੀ ਕੀਤਾ | ਇਸ ਤੋਂ ਬਾਅਦ ਏ. ਡੀ. ਸੀ. ਆਹੂਜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਧਾਨ ਕੈਂਪ, ਜਨ ਸੰਵਾਦ, ਸੀ. ਐਮ. ਵਿੰਡੋ, ਸੀ. ਪੀ. ਗ੍ਰਾਮ, ਆਰ. ਟੀ. ਐਸ. ਅਤੇ ਐਸ. ਐਮ. ਜੀ. ਟੀ. 'ਚ ਆਉਣ ਵਾਲੇ ਹਰੇਕ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਜਨ ਸਿਹਤ, ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.), ਸਿੰਚਾਈ ਵਿਭਾਗ, ਨਗਰ ਨਿਗਮ, ਬਿਜਲੀ ਬੋਰਡ, ਸੀ. ਈ. ਆਰ. ਈ. ਡੀ., ਸਿਹਤ ਵਿਭਾਗ, ਪੰਚਾਇਤ ਵਿਭਾਗ, ਜ਼ਿਲ੍ਹਾ ਮਾਲ ਵਿਭਾਗ, ਜ਼ਿਲ੍ਹਾ ਪ੍ਰੀਸ਼ਦ, ਸਿੱਖਿਆ ਵਿਭਾਗ, ਸਿੰਚਾਈ ਵਿਭਾਗ ਅਤੇ ਹੋਰ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਪ੍ਰੈਲ ਮਹੀਨੇ ਦੇ ਸਮਾਧਾਨ ਕੈਂਪ, ਜਨ ਸੰਵਾਦ, ਸੀ. ਐਮ. ਵਿੰਡੋ, ਸੀ. ਪੀ. ਗ੍ਰਾਮ, ਆਰ. ਟੀ. ਐਸ. ਅਤੇ ਐਸ. ਐਮ. ਜੀ. ਟੀ. ਨਾਲ ਸੰਬੰਧਿਤ ਸਾਰੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਯੋਗ ਲੋਕ ਹਰਿਆਣਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਪ੍ਰਾਪਤ ਕਰ ਸਕਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖੁਦ ਸਮਾਧਾਨ ਕੈਂਪ, ਜਨ ਸੰਵਾਦ, ਸੀ. ਐਮ. ਵਿੰਡੋ, ਸੀ. ਪੀ. ਗ੍ਰਾਮ, ਆਰ. ਟੀ. ਐਸ. ਅਤੇ ਐਸ. ਐਮ. ਜੀ. ਟੀ. ਦੀ ਸਮੀਖਿਆ ਕਰਦੇ ਹਨ, ਇਸ ਲਈ ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਜਲਦ ਤੋਂ ਜਲਦ ਹੱਲ ਹੋਣ | ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਜ਼ਰੂਰੀ ਅਤੇ ਬੁਨਿਆਦੀ ਸਹੂਲਤਾਂ ਤੁਰੰਤ ਉਪਲਬਧ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਸਮੱਸਿਆਵਾਂ ਦੀ ਗਿਣਤੀ ਘਟਾਉਣ ਲਈ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ | ਸ਼ਿਕਾਇਤਾਂ ਦਾ ਹੱਲ ਢੁਕਵੇਂ ਅਤੇ ਸਹੀ ਫਾਰਮੈਟ 'ਚ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ਿਕਾਇਤ ਦੁਬਾਰਾ ਨਾ ਖੁੱਲ੍ਹੇ ਅਤੇ ਅੱਪਲੋਡ ਕਰਨ ਤੋਂ ਪਹਿਲਾਂ ਫਾਰਮੈਟ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸੀ. ਈ. ਓ. ਸੁਸ਼ੀਲ ਕੁਮਾਰ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਵਿਆਸਪੁਰ ਦੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ, ਛਛਰੌਲੀ ਦੇ ਐਸ. ਡੀ. ਐਮ. ਰੋਹਿਤ ਕੁਮਾਰ, ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਕੁਮਾਰ, ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ, ਵਧੀਕ ਨਿਗਮ ਕਮਿਸ਼ਨਰ ਧੀਰਜ ਕੁਮਾਰ, ਡੀ. ਐਸ. ਪੀ. ਕੰਵਲਜੀਤ ਸਿੰਘ, ਡੀ. ਆਈ. ਓ. ਵਿਨੈ ਗੁਲਾਟੀ, ਡੀ. ਆਈ. ਓ. ਨਰਿੰਦਰ ਕੁਮਾਰ, ਡੀ. ਆਰ. ਓ. ਨਰਿੰਦਰ ਕੁਮਾਰ ਅਤੇ ਡੀ. ਆਰ. ਓ. ਮਾਨਸਾ ਆਦਿ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ 'ਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਿਆ ਜਾਵੇ : ਡੀ. ਸੀ. ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਿਖਲਾਈ ਮਹਾਂ ਅਭਿਆਨ ਦਾ ਉਦਘਾਟਨ
Ad Position 24