14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਕਾਸ ਕਾਰਜਾਂ 'ਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਿਆ ਜਾਵੇ : ਡੀ. ਸੀ.

Ad Position 21
No active advertisement
ਅਜੀਤ ਡੈਸਕ 17-05-2026
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਜ਼ਿਲ੍ਹਾ ਪ੍ਰੀਸ਼ਦ ਪ੍ਰਧਾਨ, ਮੈਂਬਰਾਂ ਅਤੇ ਬਲਾਕ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ | ਮੀਟਿੰਗ 'ਚ ਵੱਖ-ਵੱਖ ਪਿੰਡਾਂ 'ਚ ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ, ਜਿਸ 'ਚ ਸਫਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਲੋਕ ਭਲਾਈ ਕਾਰਜ ਸ਼ਾਮਲ ਹਨ, ਬਾਰੇ ਵਿਸਥਾਰ 'ਚ ਚਰਚਾ ਕੀਤੀ ਗਈ | ਇਸ ਮੌਕੇ ਡੀ. ਸੀ. ਨੇ ਕਿਹਾ ਕਿ ਜਨਤਕ ਨੁਮਾਇੰਦਿਆਂ ਨੂੰ ਖੁਦ ਮੀਟਿੰਗ 'ਚ ਸ਼ਾਮਿਲ ਹੋਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਸਹੁੰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਹ ਹਰੇਕ ਜਨਤਕ ਨੁਮਾਇੰਦੇ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਆਪ ਨੂੰ ਸਿਰਫ਼ ਅੰਕੜਿਆਂ ਤੱਕ ਸੀਮਤ ਨਾ ਰੱਖੇ ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰੇ | ਉਨ੍ਹਾਂ ਕਿਹਾ ਕਿ ਸਫਾਈ ਸਾਡੇ ਜੀਵਨ ਨਾਲ ਜੁੜਿਆ ਮੁੱਦਾ ਹੈ, ਇਸ ਲਈ ਪੀ. ਐੱਚ. ਸੀ., ਸੀ. ਐੱਚ. ਸੀ. ਅਤੇ ਸਕੂਲਾਂ ਦੇ ਆਲੇ-ਦੁਆਲੇ ਸਫਾਈ ਬਣਾਈ ਰੱਖਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ | ਬਲਾਕ ਪੱਧਰ 'ਤੇ ਮੀਟਿੰਗ ਕਰਕੇ ਸਫਾਈ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ | ਡੀ. ਸੀ. ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਭਾਰੀ ਬਾਰਿਸ਼ ਹੜ੍ਹਾਂ ਦਾ ਕਾਰਨ ਬਣ ਸਕਦੀ ਹੈ | ਇਸ ਲਈ ਬਰਸਾਤ ਦੇ ਪਾਣੀ ਦੇ ਸੁਚਾਰੂ ਨਿਕਾਸ ਲਈ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੀਆਂ ਨਾਲੀਆਂ ਅਤੇ ਸੀਵਰਾਂ ਦੀ ਸਫਾਈ ਕਰਨਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਿਯਮਿਤ ਸਫਾਈ ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ |ਮੀਟਿੰਗ 'ਚ ਪੰਚਾਇਤੀ ਰਾਜ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਮਿ੍ਤ ਸਰੋਵਰ ਦਾ ਨਿਯਮਿਤ ਤੌਰ 'ਤੇ ਨਿਰੀਖਣ ਕੀਤਾ ਜਾਣਾ ਚਾਹੀਦਾ ਹੈ ਅਤੇ ਜਿੱਥੇ ਵੀ ਕਮੀਆਂ ਪਾਈਆਂ ਜਾਂਦੀਆਂ ਹਨ, ਤਾਂ ਜਨਤਕ ਨੁਮਾਇੰਦਿਆਂ ਨੂੰ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਤੁਰੰਤ ਦੂਰ ਕਰਨ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਪੂਰੀ ਤਰਜੀਹ ਨਾਲ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਜਨਤਾ ਤੱਕ ਇਕ ਚੰਗਾ ਸੁਨੇਹਾ ਜਾਵੇ ਅਤੇ ਜ਼ਿਲ੍ਹੇ ਨੂੰ ਬਿਹਤਰ ਬਣਾਉਣ ਵੱਲ ਤਰੱਕੀ ਕੀਤੀ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਹੋਣ, ਸਗੋਂ ਜ਼ਮੀਨੀ ਪੱਧਰ 'ਤੇ ਵੀ ਵਿਕਾਸ ਕਾਰਜ ਕੀਤੇ ਜਾਣ | ਅਧਿਕਾਰੀ ਸਰਪੰਚ, ਗ੍ਰਾਮ ਸਕੱਤਰ ਰਾਹੀਂ ਪੇਂਡੂ ਖੇਤਰਾਂ 'ਚ ਵਿਕਾਸ ਕਾਰਜ ਅਤੇ ਸਫਾਈ ਦੇ ਕੰਮ ਕਰਵਾ ਸਕਦੇ ਹਨ ਅਤੇ ਜਦੋਂ ਵੀ ਕੋਈ ਵਿਕਾਸ ਕਾਰਜ ਕੀਤਾ ਜਾਂਦਾ ਹੈ ਤਾਂ ਜਨਤਕ ਨੁਮਾਇੰਦਿਆਂ ਨੂੰ ਉਨ੍ਹਾਂ ਨਾਲ ਸ਼ਾਮਲ ਕਰਨਾ ਚਾਹੀਦਾ ਹੈ ਕਿਉਂਕਿ ਜਨਤਕ ਨੁਮਾਇੰਦੇ ਪੇਂਡੂ ਖੇਤਰਾਂ ਤੋਂ ਪੂਰੀ ਤਰ੍ਹਾਂ ਜਾਣੂ ਹੁੰਦੇ ਹਨ | ਡੀ. ਸੀ. ਨੇ ਕਿਹਾ ਕਿ ਜੋ ਵੀ ਵਿਕਾਸ ਕਾਰਜ ਕੀਤਾ ਜਾਵੇ ਉਸ ਨੂੰ ਪੂਰੀ ਇਮਾਨਦਾਰੀ ਨਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਵੱਧ ਤੋਂ ਵੱਧ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕੀਤੇ ਜਾਣੇ ਚਾਹੀਦੇ ਹਨ | ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜਨਤਕ ਨੁਮਾਇੰਦਿਆਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੇ ਨੇੜੇ ਦੱਬੀਆਂ ਪਾਈਪਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਆਸਾਨੀ ਨਾਲ ਲੰਘ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਪ੍ਰਧਾਨ ਅਤੇ ਮੈਂਬਰਾਂ ਨੇ ਡੀ. ਸੀ. ਨੂੰ ਨੂੰ ਆਪੋ-ਆਪਣੇ ਖੇਤਰਾਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਲਈ ਸੁਝਾਅ ਪੇਸ਼ ਕੀਤੇ | ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ 'ਚ ਗੁਣਵੱਤਾ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਸਾਰੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਮੇਸ਼ ਚੰਦ ਠਸਕਾ, ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਸ਼ੀਲ ਕੁਮਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਰਿੰਦਰ ਸਿੰਘ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਅਤੇ ਬਲਾਕ ਕਮੇਟੀ ਦੇ ਚੇਅਰਮੈਨ ਵਿਪਿਨ ਕੰਬੋਜ ਸਮੇਤ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਜਾਦਪੁਰ ਦੀ ਅਨਾਜ ਮੰਡੀ 'ਚ ਹੋਵੇਗਾ ਰਾਜ ਪੱਧਰੀ ਸਮਾਗਮ ਅਗਲੀ ਖ਼ਬਰ ਸਮਾਧਾਨ ਕੈਂਪ 'ਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਮਾਮਲੇ 'ਚ ਜ਼ਿਲ੍ਹਾ ਸੂਬੇ 'ਚੋਂ ਪਹਿਲੇ ਸਥਾਨ 'ਤੇ ਰਿਹਾ : ਏ. ਡੀ. ਸੀ....
Ad Position 24