ਨਾਜਾਇਜ਼ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਕਾਬੂ
ਅਜੀਤ ਡੈਸਕ
17-05-2026
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ 2 ਦੀ ਟੀਮ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਦੇਸੀ ਪਿਸਤੌਲ ਤੇ ਇਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੀਮ ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਭਭੌਲੀ ਸਟੇਸ਼ਨ ਨੇੜੇ ਨਾਜਾਇਜ਼ ਹਥਿਆਰ ਸਮੇਤ ਘੁੰਮ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਏ. ਐਸ. ਆਈ. ਸੁਨੀਲ ਕੁਮਾਰ, ਹੈੱਡ ਕਾਂਸਟੇਬਲ ਵਿਕਾਸ, ਸਚਿਨ ਅਤੇ ਵਿਕਾਸ 'ਤੇ ਆਧਾਰਿਤ ਇਕ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ | ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਬੰਟੀ ਉਰਫ਼ ਜੱਜ ਵਜੋਂ ਹੋਈ, ਜੋ ਕਿ ਪੁਰਾਣੇ ਹਮੀਦਾ ਦੀ ਖੱਡਾ ਕਾਲੋਨੀ ਦੇ ਰਹਿਣ ਵਾਲੇ ਰਾਮ ਸਿੰਘ ਦਾ ਪੁੱਤਰ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ 6 ਅਪਰਾਧਿਕ ਮਾਮਲੇ ਅਦਾਲਤ 'ਚ ਵਿਚਾਰ ਅਧੀਨ ਹਨ, ਜਿਨ੍ਹਾਂ 'ਚ ਪੰਜ ਮਾਮਲੇ ਚੋਰੀ ਦੇ ਅਤੇ ਇਕ ਅਸਲ੍ਹਾ ਐਕਟ ਦਾ ਹੈ |