14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਹਿਲਾ ਕਾਂਗਰਸ ਵਲੋਂ ਪੈਟਰੋਲੀਅਮ ਕੀਮਤਾਂ ਵਿੱਚ ਵਾਧੇ ਵਿਰੁੱਧ ਪ੍ਰਦਰਸ਼ਨ

Ad Position 21
No active advertisement
ਪੈਟਰੋਲ, ਡੀਜ਼ਲ ਦੀਆਂ ਵਧੀਆ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਮਹਿਲਾ ਕਾਂਗਰਸੀ ਵਰਕਰ | ਤਸਵੀਰ : ਪੰਨੀਵਾਲੀਆ <br/> 17-05-2026
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮਹਿਲਾ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਸਰਕਾਰ ਤੋਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ |ਜ਼ਿਲ੍ਹਾ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਫੋਗਾਟ ਦੀ ਅਗਵਾਈ ਵਿੱਚ ਮਹਿਲਾ ਵਰਕਰਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਏ ਜਾਣ ਵਿਰੁੱਧ ਪ੍ਰਦਰਸ਼ਨ ਕਰਦਿਆਂ ਭਾਜਪਾ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇਸਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਫੋਗਾਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਰਾਜਾਂ ਵਿੱਚ ਚੋਣਾਂ ਖਤਮ ਹੁੰਦੇ ਹੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਦੇਸ਼ ਵਾਸੀਆਂ ਦੀ ਕਮਰ ਤੋੜ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ | ਕਿ੍ਸ਼ਨਾ ਫੋਗਾਟ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਡਰ, ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ | ਸਰਕਾਰ ਇਨ੍ਹਾਂ 'ਤੇ ਕੰਟਰੋਲ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਤੋਂ ਪੀੜਤ ਆਮ ਲੋਕ ਹੁਣ ਭਾਜਪਾ ਤੋਂ ਪੂਰੀ ਤਰ੍ਹਾਂ ਖਫ਼ਾ ਹੈ | ਪ੍ਰਦਰਸ਼ਨ ਵਿੱਚ ਮਹਿਲਾ ਕਾਂਗਰਸ ਵਰਕਰ ਕਿ੍ਸ਼ਨਾ ਭਾਂਭੂ, ਸ਼ਕੁੰਤਲਾ, ਪਿੰਕੀ ਗੁਪਤਾ, ਪੂਜਾ, ਸਾਵਿਤਰੀ ਢਾਕਾ, ਸ਼ਾਲਿਨੀ ਢਾਕਾ, ਪ੍ਰਭਜੋਤ, ਪਿ੍ਅੰਕਾ ਝੋਰੜਾ ਸਮੇਤ ਕਈਆਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਕੱਤਰ ਮੇਜਰ ਸਿੰਘ ਭਾਜਪਾ ਵਿੱਚ ਸ਼ਾਮਲ <br/> ਅਗਲੀ ਖ਼ਬਰ ਪੈਨਸ਼ਨਰਾਂ ਨੇ ਕੈਸ਼ਲੈਸ ਡਾਕਟਰੀ ਸਹੂਲਤਾਂ ਤੁਰੰਤ ਲਾਗੂ ਕੀਤੇ ਜਾਣ ਦੀ ਕੀਤੀ ਮੰਗ <br/>
Ad Position 24