ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਸਿਰਸਾ ਦੇ ਇੱਕ ਹੋਟਲ ਵਿੱਚ ਚੱਲ ਰਹੇ ਵੇਸਵਾਗਮਨੀ ਦਾ ਪਰਦਾਫਾਸ਼ ਕਰਦਿਆਂ ਹੋਟਲ ਸੰਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਇਸ ਮਾਮਲੇ 'ਚ ਜਾਂਚ ਤੇਜ਼ ਕਰ ਦਿੱਤੀ ਹੈ ਤੇ ਇਸ ਮਾਮਲੇ 'ਚ ਕੁਝ ਸਫੇਦਪੋਸ਼ ਲੋਕਾਂ ਦੇ ਸ਼ਾਮਲ ਹੋਣ ਦਾ ਖਦਸ਼ਾ ਹੈ |ਮਿਲੀ ਜਾਣਕਾਰੀ ਅਨੁਸਾਰ 14 ਮਈ ਨੂੰ ਹੋਟਲ 'ਚ ਕੰਮ ਕਰਨ ਵਾਲੀਆਂ ਦੋ ਪੀੜਤ ਅÏਰਤਾਂ ਨੇ ਪੁਲਿਸ ਸੁਪਰਡੈਂਟ ਕੋਲ ਸ਼ਿਕਾਇਤ ਦਰਜ ਕਰਵਾਈ | ਅÏਰਤਾਂ ਨੇ ਸ਼ਿਕਾਇਤ ਵਿਚੱ ਦੱਸਿਆ ਕਿ ਉਹ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਸਿਰਸਾ ਦੇ ਆਟੋ ਮਾਰਕੀਟ ਵਿੱਚ ਰੇਲਵੇ ਲਾਈਨ ਦੇ ਨੇੜੇ ਸਥਿਤ ਇੱਕ ਹੋਟਲ ਵਿੱਚ ਸਫਾਈ ਅਤੇ ਕੁਕਿੰਗ ਦਾ ਕੰਮ ਕਰ ਰਹੀਆਂ ਸਨ | ਇਸ ਦੌਰਾਨ ਹੋਟਲ ਮਾਲਕ ਪਿ੍ੰਸ ਅਤੇ ਉਸਦੀ ਪਤਨੀ ਨੇ ਉਨ੍ਹਾਂ ਨੂੰ ਬੰਧਕ ਬਣਾ ਲਿਆ ਅਤੇ ਗਾਹਕਾਂ ਨਾਲ ਸਰੀਰਕ ਸੰਬੰਧ ਬਣਾਉਣ ਲਈ ਮਜਬੂਰ ਕੀਤਾ | ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ | ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇੱਕ ਮਹਿਲਾ ਯੂਟਿਊਬਰ ਨੇ ਉਨ੍ਹਾਂ 'ਤੇ ਮਾਮਲੇ ਨੂੰ ਰਫਾਦਫਾ ਕਰਨ ਅਤੇ ਸਮਝੌਤਾ ਕਰਨ ਲਈ ਦਬਾਅ ਪਾਇਆ ਗਿਆ ਸੀ | ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਜੇ ਉਹ ਪੁਲਿਸ ਕੋਲ ਗਈਆਂ ਤਾਂ ਉਨ੍ਹਾਂ ਦੇ ਵਿਰੁੱਧ ਹੀ ਕੇਸ ਦਰਜ ਕਰਵਾਉਣ ਦੀ ਧਮਕੀ ਦਿੱਤੀ ਗਈ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਸੁਪਰਡੈਂਟ ਨੇ ਮਹਿਲਾ ਪੁਲਿਸ ਥਾਣੇ ਦੀ ਇੰਚਾਰਜ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਸ਼ਿਕਾਇਤ ਦੇ ਆਧਾਰ 'ਤੇ ਮਹਿਲਾ ਪੁਲਿਸ ਨੇ ਹੋਟਲ ਸੰਚਾਲਕ ਸਮੇਤ ਚਾਰ ਨਾਮਜ਼ਦ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਮਹਿਲਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਟਲ ਸੰਚਾਲਕ ਪਿ੍ੰਸ ਪੁੱਤਰ ਰਾਜੇਸ਼ ਕੁਮਾਰ ਵਾਸੀ ਰਾਣੀਆਂ ਰੋਡ ਹਾਲ ਵਾਸੀ ਫਰੈਂਡਜ਼ ਕਲੋਨੀ, ਸਿਰਸਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ 'ਤੇ ਲਿਆ ਗਿਆ | ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਹੋਰਾਂ ਨੂੰ ਗਿ੍ਫ਼ਤਾਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ |