22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

71 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ <br/>

Ad Position 21
No active advertisement
ਅਜੀਤ ਡੈਸਕ 19-05-2026
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਇਕ ਮਹਿਲਾ ਮੁਲਜ਼ਮ ਨੂੰ 2.5 ਲੱਖ ਰੁ. ਦੀ ਕੀਮਤ ਵਾਲੀ 71 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ-ਨਾਰਕੋਟਿਕ ਸੈੱਲ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਸੁਪਰਡੈਂਟ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਬੀਤੇ ਦਿਨੀਂ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਏਪੁਰ ਕਾਲੋਨੀ ਦੇ ਰਹਿਣ ਵਾਲੇ ਆਸਿਫ਼ ਦੀ ਪਤਨੀ ਸਾਹਿਬਾ ਆਪਣੇ ਘਰ ਦੇ ਸਾਹਮਣੇ ਮੰਜੇ 'ਤੇ ਬੈਠ ਕੇ ਨਸ਼ੀਲੇ ਪਦਾਰਥ ਵੇਚ ਰਹੀ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਸਤੀਸ਼ ਕੁਮਾਰ, ਏ. ਐਸ. ਆਈ. ਜਸਬੀਰ ਸਿੰਘ, ਕੁਲਦੀਪ, ਮਹਿਲਾ ਪੁਲਿਸ ਅਧਿਕਾਰੀ ਮਧੂ ਅਤੇ ਮਹਿਲਾ ਸਬ-ਇੰਸਪੈਕਟਰ ਮੁਕੇਸ਼ ਕੁਮਾਰੀ 'ਤੇ ਆਧਾਰਿਤ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪੁੱਜ ਕੇ ਮਹਿਲਾ ਨੂੰ ਗਿ੍ਫ਼ਤਾਰ ਕਰ ਲਿਆ | ਇਸ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਈ. ਟੀ ਓ. ਕਨ੍ਹੱਈਆ ਕੌਸ਼ਲ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਉਨ੍ਹਾਂ ਦੇ ਸਾਹਮਣੇ ਜਦੋਂ ਪੁਲਿਸ ਨੇ ਮਹਿਲਾ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 71 ਗ੍ਰਾਮ ਹੈਰੋਇਨ ਬਰਾਮਦ ਹੋਈ | ਜ਼ਬਤ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਲਗਭਗ 2.5 ਲੱਖ ਰੁ. ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਕਤ ਮਹਿਲਾ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰਦੀ ਆ ਰਹੀ ਸੀ | ਟੀਮ ਨੇ ਪਹਿਲਾਂ ਮਹਿਲਾ ਦੇ ਜੀਜੇ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਸੀ | ਉਨ੍ਹਾਂ ਦੱਸਿਆ ਕਿ ਮਹਿਲਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਜਸ਼ਨ ਲਈ ਤਿਆਰੀਆਂ ਸ਼ੁਰੂ : ਡੀ. ਸੀ. <br/> ਅਗਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਦੂਜਾ ਦੋਸ਼ੀ 'ਸੋਨੂੰ' ਗਿ੍ਫ਼ਤਾਰ <br/>
Ad Position 24