22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਕਾਰੀ ਕਾਲਜ ਸਰਸਵਤੀ ਨਗਰ ਨੂੰ ਦੋ ਨਵੇਂ ਸਥਾਈ ਸਹਾਇਕ ਪ੍ਰੋਫੈਸਰ ਮਿਲੇ

Ad Position 21
No active advertisement
ਅਜੀਤ ਡੈਸਕ 19-05-2026
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਸਰਕਾਰੀ ਕਾਲਜ ਸਰਸਵਤੀ ਨਗਰ ਵਿਖੇ ਦੋ ਨਵੇਂ ਸਥਾਈ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਨਾਲ ਅਕਾਦਮਿਕ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੀ ਹੈ | ਇਨ੍ਹਾਂ ਨਿਯੁਕਤੀਆਂ ਤੋਂ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਬਿਹਤਰ ਅਕਾਦਮਿਕ ਮਾਰਗਦਰਸ਼ਨ ਪ੍ਰਾਪਤ ਹੋਣ ਦੀ ਆਸ ਬੱਝੀ ਹੈ | ਨਵੀਆਂ ਨਿਯੁਕਤੀ ਤਹਿਤ ਰੋਹਿਤ ਕੁਮਾਰ ਭੂਗੋਲ ਵਿਭਾਗ 'ਚ ਸਹਾਇਕ ਪ੍ਰੋਫੈਸਰ ਵਜੋਂ ਸ਼ਾਮਿਲ ਹੋਏ ਹਨ, ਜਦਕਿ ਅਭਿਸ਼ੇਕ ਕਲੇਰੋਨ ਨੂੰ ਕੰਪਿਊਟਰ ਸਾਇੰਸ ਵਿਭਾਗ 'ਚ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸਰਕਾਰੀ ਕਾਲਜ ਸਰਸਵਤੀ ਨਗਰ ਮੁਸਤਫਾਬਾਦ ਖੇਤਰ ਦਾ ਇਕ ਮੋਹਰੀ ਵਿਦਿਅਕ ਸੰਸਥਾਨ ਹੈ, ਜੋ ਕਿ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਕਾਲਜ ਬੀ. ਏ. ਅਤੇ ਬੀ. ਕਾਮ ਵਰਗੇ ਅੰਡਰਗ੍ਰੈਜੂਏਟ ਕੋਰਸ ਪੇਸ਼ ਕਰਦਾ ਹੈ | ਇਸ ਤੋਂ ਇਲਾਵਾ ਭੂਗੋਲ, ਇਤਿਹਾਸ, ਰਾਜਨੀਤੀ ਸ਼ਾਸਤਰ, ਹਿੰਦੀ, ਅੰਗਰੇਜ਼ੀ, ਅਰਥ ਸ਼ਾਸਤਰ, ਵਣਜ, ਕੰਪਿਊਟਰ ਵਿਗਿਆਨ, ਗਣਿਤ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ 'ਚ ਸਿੱਖਿਆ ਤਜ਼ਰਬੇਕਾਰ ਅਤੇ ਸਮਰਪਿਤ ਫੈਕਲਟੀ ਦੁਆਰਾ ਪ੍ਰਦਾਨ ਕੀਤੀ ਜਾਂਦੀ ਹੈ | ਕਾਲਜ ਪਿ੍ੰ. ਸੁਮਨ ਭਾਟੀਆ ਨੇ ਕਿਹਾ ਕਿ ਸਥਾਈ ਫੈਕਲਟੀ ਦੀ ਨਿਯੁਕਤੀ ਕਾਲਜ ਦੇ ਅਕਾਦਮਿਕ ਵਾਤਾਵਰਨ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਮਾਰਗਦਰਸ਼ਨ ਮਿਲੇਗਾ | ਉਨ੍ਹਾਂ ਅੱਗੇ ਕਿਹਾ ਕਿ ਕਾਲਜ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਸਥਾਨਕ ਨਿਵਾਸੀਆਂ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਸੰਸਥਾ ਭਵਿੱਖ 'ਚ ਨਵੇਂ ਮੀਲ-ਪੱਥਰ ਕਾਇਮ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਵਿਆਸਪੁਰ ਜਸਪਾਲ ਸਿੰਘ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਵਿਧਾਇਕ ਅਤੇ ਮੇਅਰ ਨੇ ਤਿਲਕ ਨਗਰ ਤੇ ਟਿੱਕੀ ਮੁਹੱਲੇ 'ਚ 23.90 ਲੱਖ ਰੁ. ਦੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ
Ad Position 24