22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਸ. ਡੀ. ਐਮ. ਵਿਆਸਪੁਰ ਜਸਪਾਲ ਸਿੰਘ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 19-05-2026
ਯਮੁਨਾਨਗਰ, 18 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹਰ ਸੋਮਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਸਮਾਧਾਨ ਕੈਂਪਾਂ ਦੀ ਲੜੀ ਤਹਿਤ ਐਸ. ਡੀ. ਐਮ. (ਸਿਵਲ) ਵਿਆਸਪੁਰ ਜਸਪਾਲ ਸਿੰਘ ਗਿੱਲ ਨੇ ਆਪਣੇ ਦਫ਼ਤਰ 'ਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਹੱਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ ਨੇ ਕਿਹਾ ਕਿ ਰੈਜ਼ੋਲੂਸ਼ਨ ਕੈਂਪ ਦਾ ਮੁੱਖ ਉਦੇਸ਼ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ 'ਚ ਭੱਜ-ਦੌੜ ਨਾ ਕਰਨੀ ਪਵੇ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਤਰਜੀਹ ਦੇਣ ਅਤੇ ਸ਼ਿਕਾਇਤਕਰਤਾਵਾਂ ਨੂੰ ਤਸੱਲੀਬਖਸ਼ ਹੱਲ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ | ਐਸ. ਡੀ. ਐਮ. ਨੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕਰਕੇ ਤੁਰੰਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਮਾਧਾਨ ਕੈਂਪ ਇਸ ਦਿਸ਼ਾ 'ਚ ਇਕ ਪ੍ਰਭਾਵਸ਼ਾਲੀ ਪਹਿਲ ਹੈ | ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਧਾਨ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ | ਸਮਾਧਾਨ ਕੈਂਪ 'ਚ ਮਹਿਲਾ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਵਿਆਸਪੁਰ ਕਿਰਨ ਬਾਲਾ, ਪਿੰਡ ਸਕੱਤਰ ਰਾਜੇਸ਼ ਕੁਮਾਰ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਤੋਂ ਸੌਰਭ ਸਿੰਗਲਾ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਜੇ. ਈ. ਰਾਜਵੀਰ, ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਤੋਂ ਰਾਕੇਸ਼ ਕੁਮਾਰ, ਖੇਡ ਵਿਭਾਗ ਤੋਂ ਕੁਮਾਰ, ਵਿਨੋਦ, ਕਲਰਕ ਮੋਹਿਤ ਅਤੇ ਅਸ਼ਵਨੀ ਧੀਮਾਨ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੁਣ ਮੈਟਰੋ ਰੇਲ ਲਗਾਏਗੀ ਜ਼ਿਆਦਾ ਫੇਰੇ ਅਗਲੀ ਖ਼ਬਰ ਸਰਕਾਰੀ ਕਾਲਜ ਸਰਸਵਤੀ ਨਗਰ ਨੂੰ ਦੋ ਨਵੇਂ ਸਥਾਈ ਸਹਾਇਕ ਪ੍ਰੋਫੈਸਰ ਮਿਲੇ
Ad Position 24