16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ <br/>

Ad Position 21
No active advertisement
ਹਾਦਸੇ ਦੌਰਾਨ ਨੁਕਸਾਨੀ ਗਈ ਕਾਰ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 20-05-2026
ਟੋਹਾਣਾ, 19 ਮਈ (ਮਨਜੀਤ ਸਿੰਘ) - ਟੋਹਾਣਾ ਦੇ ਹਿਸਾਰ ਰੋਡ 'ਤੇ ਸਮੈਨ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ | ਇਸ ਹਾਦਸੇ ਵਿੱਚ ਇੱਕ ਸਵਿਫ਼ਟ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਨੰਬਰ ਐੱਚਆਰ 08 ਕਿਊ 4002 ਹੈ | ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਕਾਰ ਪਲਟੀਆਂ ਖਾਂਦੀ ਹੋਈ ਮੁੜ ਸਿੱਧੀ ਹੋ ਗਈ, ਜਦਕਿ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਹਾਦਸੇ ਦੀ ਸੂਚਨਾ ਮਿਲਦੇ ਹੀ 112 ਨੰਬਰ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਰਾਜੇਸ਼, ਜੋ ਸਮੈਨ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਮੁਤਾਬਕ ਉਸਦੀ ਇੱਕ ਲੱਤ ਟੁੱਟ ਗਈ ਹੈ | 112 ਨੰਬਰ ਪੁਲਿਸ ਗੱਡੀ ਦੇ ਇੰਚਾਰਜ ਨੇ ਦੱਸਿਆ ਕਿ ਦੁਰਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਐਂਬੂਲੈਂਸ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਐਸ ਡੀ ਐਮ ਨੇ ਘੱਗਰ ਨਦੀ ਦਾ ਦੌਰਾ ਕੀਤਾ ਅਗਲੀ ਖ਼ਬਰ ਬਵਾਲੀ 'ਚ ਪੈਟਰੋਲ 100.81 ਰੁਪਏ ਪ੍ਰਤੀ ਲੀਟਰ, ਆਮ ਲੋਕਾਂ ਦੀ ਜੇਬ 'ਤੇ ਵਧਿਆ ਬੋਝ
Ad Position 24