16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗ੍ਰਾਮੀਣ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ - ਰਾਜੇਸ਼ ਕੁਮਾਰ ਨਾਂਗਲਾ <br/>

Ad Position 21
No active advertisement
ਹਰਿਆਣਾ ਗ੍ਰਾਮੀਣ ਸਫਾਈ ਕਰਮਚਾਰੀ ਯੂਨੀਅਨ ਬਲਾਕ ਟੋਹਾਣਾ ਦੇ ਸਫਾਈ ਕਰਮਚਾਰੀ ਮੰਗਾਂ ਨੂੰ ਲੈ ਕੇ ਬਲਾਕ ਟੋਹਾਣਾ ਵਿਖੇ ਰੋਸ ਧਰਨਾ ਅਤੇ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 20-05-2026
ਟੋਹਾਣਾ, 19 ਮਈ (ਮਨਜੀਤ ਸਿੰਘ) - ਹਰਿਆਣਾ ਗ੍ਰਾਮੀਣ ਸਫਾਈ ਕਰਮਚਾਰੀ ਯੂਨੀਅਨ ਬਲਾਕ ਟੋਹਾਣਾ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਬਲਾਕ ਟੋਹਾਣਾ ਵਿਖੇ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ | ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੇਂਡੂ ਸਫਾਈ ਕਰਮਚਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਇੱਕਜੁੱਟ ਹੋ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਰਾਜੇਸ਼ ਕੁਮਾਰ ਨਾਂਗਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗ੍ਰਾਮੀਣ ਅਤੇ ਸ਼ਹਿਰੀ ਸਫਾਈ ਕਰਮਚਾਰੀਆਂ ਨਾਲ ਕਈ ਵਾਅਦੇ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਪੇਂਡੂ ਇਲਾਕਿਆਂ ਵਿੱਚ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ 26 ਹਜ਼ਾਰ ਰੁਪਏ ਮਹੀਨਾ ਅਤੇ ਸ਼ਹਿਰੀ ਖੇਤਰਾਂ ਦੇ ਕਰਮਚਾਰੀਆਂ ਨੂੰ 27 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ, ਪਰ ਅੱਜ ਤੱਕ ਇਹ ਵਾਅਦੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਬੱਚਿਆਂ ਦੀ ਪੜ੍ਹਾਈ, ਘਰੇਲੂ ਖਰਚੇ, ਇਲਾਜ ਅਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨਾ ਸਫਾਈ ਕਰਮਚਾਰੀਆਂ ਲਈ ਅÏਖਾ ਹੋ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ, ਮਹਿੰਗਾਈ ਭੱਤਾ, ਮੈਡੀਕਲ ਸਹੂਲਤਾਂ ਅਤੇ ਹੋਰ ਭੱਤੇ ਦਿੱਤੇ ਜਾਣ ਤਾਂ ਜੋ ਉਹ ਆਪਣਾ ਜੀਵਨ ਨਿਰਵਾਹ ਸਹੀ ਤਰੀਕੇ ਕਰ ਸਕਣ | ਰਾਜੇਸ਼ ਕੁਮਾਰ ਨਾਂਗਲਾ ਨੇ ਹੋਰ ਕਿਹਾ ਕਿ ਪੇਂਡੂ ਸਫਾਈ ਕਰਮਚਾਰੀਆਂ ਦੀ ਇਹ ਹੜਤਾਲ ਸਿਰਫ਼ ਟੋਹਾਣਾ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਸੰਘਰਸ਼ ਪੂਰੇ ਹਰਿਆਣਾ ਪੱਧਰ 'ਤੇ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਗ੍ਰਾਮੀਣ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਫਾਈ ਕਰਮਚਾਰੀ ਸੜਕਾਂ 'ਤੇ ਉਤਰ ਕੇ ਵੱਡਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਧਰਨੇ ਦੌਰਾਨ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨਾਲ ਕੀਤੇ ਵਾਅਦੇ ਤੁਰੰਤ ਲਾਗੂ ਕੀਤੇ ਜਾਣ ਅਤੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇ | ਇਸ ਮੌਕੇ ਯੂਨੀਅਨ ਦੇ ਹੋਰ ਆਗੂ ਅਤੇ ਕਰਮਚਾਰੀ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਚੌਕ ਦਾ ਨਾਂਅ ਗੁਰੂ ਗੋਰਖ ਨਾਥ ਦੇ ਨਾਂਅ 'ਤੇ ਰੱਖੇ ਜਾਣ ਦੇ ਪ੍ਰਸਤਾਵ ਨੂੰ ਮਿਲੀ ਪ੍ਰਸ਼ਾਸਨਿਕ ਪ੍ਰਵਾਨਗੀ ਜ... ਅਗਲੀ ਖ਼ਬਰ ਲੰਬਿਤ ਮੰਗਾਂ ਨੂੰ ਲੈ ਕੇ ਪੇਂਡੂ ਸਫ਼ਾਈ ਕਰਮਚਾਰੀਆਂ ਵਲੋਂ ਜਾਖਲ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ <br/>
Ad Position 24