16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅੱਗ ਬੁਝਾਊ ਵਿਭਾਗ ਵਲੋਂ ਅੱਗ ਬੁਝਾਉਣ ਦੇ ਗੁਰ ਦੱਸੇ

Ad Position 21
No active advertisement
ਅਜੀਤ ਡੈਸਕ 20-05-2026
ਨਵੀਂ ਦਿੱਲੀ, 19 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਹੋ ਰਹੀਆਂ ਹਨ | ਇਸ ਮਾਮਲੇ ਨੂੰ ਵੇਖਦੇ ਹੋਏ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਦਫ਼ਤਰਾਂ, ਪਬਲਿਕ ਥਾਵਾਂ ਅਤੇ ਹੋਰ ਸੰਸਥਾਵਾਂ ਵਿਚ ਜਾ ਕੇ ਇਸ ਸਮੱਸਿਆ ਨਾਲ ਨਿਪਟਣ ਦੇ ਗੁਰ ਦੱਸ ਰਹੇ ਹਨ, ਤਾਂ ਕਿ ਅੱਗ 'ਤੇ ਜਲਦ ਕਾਬੂ ਪਾਇਆ ਜਾ ਸਕੇ | ਇਸੇ ਹੀ ਮਾਮਲੇ ਪ੍ਰਤੀ ਪਟੇਲ ਚੌਕ ਦੀ ਆਈ.ਐਨ.ਐਸ. ਬਿਲਡਿੰਗ ਦੇ ਕਾਨਫ਼ਰੰਸ ਹਾਲ ਵਿਚ ਸਥਿਤ ਦਫ਼ਤਰਾਂ ਦੇ ਨੁਮਾਇੰਦਿਆਂ ਦੀ ਇਕ ਬੈਠਕ ਆਯੋਜਿਤ ਕੀਤੀ ਗਈ, ਜਿਸ ਵਿਚ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਅੱਗ ਬੁਝਾਊ ਯੰਤਰ ਦੀ ਕਿਸ ਤਰ੍ਹਾਂ ਮੁਸ਼ਕਿਲ ਸਮੇਂ ਵਰਤੋਂ ਕਰਨੀ ਹੈ, ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅੱਗ ਬੁਝਾਉਣ ਵਾਲੇ ਯੰਤਰ ਨੂੰ ਕਮਰੇ ਦੇ ਅੰਦਰ ਨਾ ਰੱਖ ਕੇ ਬਾਹਰ ਰੱਖਿਆ ਜਾਵੇ, ਅੱਗ ਲੱਗਣ ਸਮੇਂ ਆਪਣੇ ਆਲੇ-ਦੁਆਲੇ ਕੰਬਲ ਜਾਂ ਮੋਟਾ ਕੱਪੜਾ ਉੱਪਰ ਲੈ ਕੇ ਬਾਹਰ ਨਿਕਲਿਆ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ਲੱਗਣ ਸਮੇਂ ਘਬਰਾਉਣਾ ਨਹੀਂ ਚਾਹੀਦਾ, ਬਲਕਿ ਦੱਸੀ ਗਈ ਤਕਨੀਕ ਦੀ ਵਰਤੋਂ ਕਰਨ ਦੀ ਲੋੜ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ਦੀ ਘਟਨਾ ਤੋਂ ਬਚਣ ਲਈ, ਕੀ-ਕੀ ਸਾਵਧਾਨੀਆਂ ਰੱਖਣੀਆਂ ਚਾਹੀਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੇਅਰ ਸੁਮਨ ਬਾਹਮਣੀ ਨੇ ਡਰੇਨ ਦੇ ਸਫ਼ਾਈ ਕਾਰਜਾਂ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਸਨਮਾਨਿਤ
Ad Position 24