06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ 'ਤੇ ਵਿਭਾਗ ਵਲੋਂ ਸਖ਼ਤ ਕਾਰਵਾਈ ਵਿਭਾਗ ਨੇ ਸੂਚਨਾ ਬੋਰਡ ਲਗਾ ਕੇ ਲੋਕਾਂ ਨੂੰ ਕੀਤਾ ਸਾਵਧਾਨ <br/>

Ad Position 21
No active advertisement
ਅਜੀਤ ਡੈਸਕ 21-05-2026
ਟੋਹਾਣਾ, 20 ਮਈ (ਮਨਜੀਤ ਸਿੰਘ) - ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ 'ਤੇ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ | ਵਿਭਾਗ ਨੇ ਮੌਕੇ 'ਤੇ ਸੂਚਨਾ ਬੋਰਡ ਲਗਾ ਕੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ | ਵਿਭਾਗ ਵੱਲੋਂ ਲਗਾਏ ਗਏ ਬੋਰਡ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸੰਬੰਧਿਤ ਜ਼ਮੀਨ 'ਤੇ ਕਿਸੇ ਵੀ ਤਰ੍ਹਾਂ ਦੀ ਗ਼ੈਰ-ਕਾਨੰੂਨੀ ਪਲਾਟਿੰਗ, ਮਿੱਟੀ ਭਰਾਈ ਜਾਂ ਹੋਰ ਨਿਰਮਾਣ ਕਾਰਵਾਈ ਕਰਨਾ ਕਾਨੂੰਨੀ ਉਲੰਘਣਾ ਮੰਨੀ ਜਾਵੇਗੀ | ਜੇਕਰ ਕੋਈ ਵਿਅਕਤੀ ਇਸ ਜ਼ਮੀਨ 'ਤੇ ਨਜਾਇਜ਼ ਤੌਰ 'ਤੇ ਕਾਲੋਨੀ ਕੱਟਦਾ ਜਾਂ ਪਲਾਟ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸੂਤਰਾਂ ਅਨੁਸਾਰ ਨਵੇਂ ਬੱਸ ਸਟੈਂਡ ਦੇ ਆਲੇ-ਦੁਆਲੇ ਕੁੱਝ ਲੋਕਾਂ ਵੱਲੋਂ ਬਿਨਾਂ ਮਨਜ਼ੂਰੀ ਦੇ ਰਿਹਾਇਸ਼ੀ ਕਾਲੋਨੀਆਂ ਕੱਟ ਕੇ ਪਲਾਟ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਇਸ ਤੋਂ ਬਾਅਦ ਵਿਭਾਗ ਨੇ ਜਾਂਚ ਕਰਦੇ ਹੋਏ ਮੌਕੇ 'ਤੇ ਪਹੁੰਚ ਕੇ ਆਮ ਜਨਤਾ ਲਈ ਸੂਚਨਾ ਬੋਰਡ ਲਗਾ ਦਿੱਤਾ | ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਲੋਕ ਨਜਾਇਜ਼ ਕਾਲੋਨੀਆਂ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਪੂਰੀ ਜਾਂਚ ਕਰ ਲੈਣ, ਨਹੀਂ ਤਾਂ ਉਨ੍ਹਾਂ ਨੂੰ ਆਰਥਿਕ ਨੁਕਸਾਨ ਦੇ ਨਾਲ ਕਾਨੂੰਨੀ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ | ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਨਜਾਇਜ਼ ਕਾਲੋਨੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ | ਇਸ ਕਾਰਵਾਈ ਤੋਂ ਬਾਅਦ ਨਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਵਿੱਚ ਹੜਕੰਪ ਮੱਚਿਆ ਹੋਇਆ ਹੈ, ਜਦਕਿ ਆਮ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅਗਵਾ ਕੀਤਾ ਗਿਆ ਨੌਜਵਾਨ ਸਦਰ ਪੁਲਿਸ ਟੋਹਾਣਾ ਨੇ ਕੀਤਾ ਸੁਰੱਖਿਅਤ ਬਰਾਮਦ ਹਿਸਾਰ ਅਤੇ ਹਾਂਸੀ ਤੋਂ ਤਿੰਨ ਮੁਲਜ਼ਮ ਗਿ੍ਫ਼... ਅਗਲੀ ਖ਼ਬਰ ਜ਼ਿਲ੍ਹਾ ਡਰੱਗ ਅਫ਼ਸਰ ਵਲੋਂ ਸੀਲ ਕੀਤੇ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ <br/>
Ad Position 24