06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਨਲਾਈਨ ਫਾਰਮੇਸੀਆਂ ਦੇ ਵਿਰੋਧ ਵਿੱਚ ਦੇਸ਼ ਪੱਧਰੀ ਹੜਤਾਲ ਦਾ ਕੈਮਿਸਟ ਐਸੋਸੀਏਸ਼ਨ ਵਲੋਂ ਕੀਤਾ ਸਮਰਥਨ <br/>

Ad Position 21
No active advertisement
ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਘਨੱਈਆ ਲਾਲ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਟੋਹਾਣਾ ਦੇ ਕੈਮਿਸਟ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 21-05-2026
ਟੋਹਾਣਾ, 20 ਮਈ (ਮਨਜੀਤ ਸਿੰਘ) - ਕੈਮਿਸਟ ਐਸੋਸੀਏਸ਼ਨ ਟੋਹਾਣਾ ਵੱਲੋਂ ਆਨਲਾਈਨ ਫਾਰਮੇਸੀ ਦੇ ਵਿਰੋਧ ਵਿੱਚ ਇੱਕ ਦਿਨ ਦੀ ਸੰਕੇਤਕ ਹੜਤਾਲ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਟੋਹਾਣਾ ਦੇ ਮੈਡੀਕਲ ਸਟੋਰ ਸਵੇਰੇ ਤੋਂ ਸ਼ਾਮ ਤੱਕ ਬੰਦ ਰਹੇ | ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਘਨਈਆ ਲਾਲ ਨੇ ਦੱਸਿਆ ਕਿ ਸਰਕਾਰ ਅਤੇ ਡਰੱਗ ਡਿਪਾਰਟਮੈਂਟ ਵੱਲੋਂ ਕੈਮਿਸਟ ਦੁਕਾਨਾਂ 'ਤੇ ਕਈ ਕਾਨੂੰਨੀ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਕਾਰਨ ਕਈ ਦਵਾਈਆਂ ਵੇਚਣ 'ਤੇ ਰੋਕ ਹੈ | ਪਰ ਦੂਜੇ ਪਾਸੇ ਉਹੀ ਦਵਾਈਆਂ ਆਨਲਾਈਨ ਧੜੱਲੇ ਨਾਲ ਵਿਕ ਰਹੀਆਂ ਹਨ, ਜਿਸ ਨਾਲ ਸਥਾਨਕ ਕੈਮਿਸਟਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਆਨਲਾਈਨ ਵਿਕਣ ਵਾਲੀਆਂ ਦਵਾਈਆਂ ਅਸਲੀ ਹਨ ਜਾਂ ਨਕਲੀ, ਇਸ ਦੀ ਪੂਰੀ ਜਾਂਚ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋ ਸਕਦਾ ਹੈ | ਇਸ ਲਈ ਸਰਕਾਰ ਨੂੰ ਆਨਲਾਈਨ ਫਾਰਮੇਸੀਆਂ 'ਤੇ ਰੋਕ ਲਗਾ ਕੇ ਕੈਮਿਸਟਾਂ ਦੇ ਕਾਰੋਬਾਰ ਨੂੰ ਬਚਾਉਣਾ ਚਾਹੀਦਾ ਹੈ | ਐਸੋਸੀਏਸ਼ਨ ਦੇ ਆਗੂ ਨੇ ਕਿਹਾ ਕਿ ਅੱਜ ਇਹ ਹੜਤਾਲ ਭਾਰਤ ਪੱਧਰ 'ਤੇ ਕੀਤੀ ਗਈ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਅਣਮਿਥੇ ਸਮੇਂ ਲਈ ਹੜਤਾਲ ਵੀ ਕੀਤੀ ਜਾ ਸਕਦੀ ਹੈ | ਕੈਮਿਸਟ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਨਲਾਈਨ ਫਾਰਮੇਸੀ 'ਤੇ ਸਖ਼ਤ ਨਿਯਮ ਲਾਗੂ ਕਰਕੇ ਛੋਟੇ ਕੈਮਿਸਟਾਂ ਦੇ ਹਿਤਾਂ ਦੀ ਰੱਖਿਆ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੋਲੀਟੈਕਨਿਕ ਸਕੂਲਾਂ ਵਿਚ ਡਿਪਲੋਮਾ ਇੰਜੀਨੀਅਰਿੰਗ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 'ਚ 10 ਜੂਨ ਅਤੇ ਡਿਪਲੋਮ... ਅਗਲੀ ਖ਼ਬਰ ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਅਧਿਕਾਰੀਆਂ ਨਾਲ ਸੀ. ਐਮ. ਵਿੰਡੋ ਕੇਸਾਂ ਦੀ ਸਮੀਖਿਆ ਕੀਤੀ <br/>
Ad Position 24