ਯਮੁਨਾਨਗਰ, 20 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਰਾਜ ਤਕਨੀਕੀ ਸਿੱਖਿਆ ਬੋਰਡ ਨੇ ਪੌਲੀਟੈਕਨਿਕ ਸਕੂਲਾਂ ਵਿਚ ਡਿਪਲੋਮਾ ਇੰਜੀਨੀਅਰਿੰਗ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੂਨ ਅਤੇ ਡਿਪਲੋਮਾ (ਦੂਜੇ ਸਾਲ) ਕੋਰਸਾਂ ਲਈ 26 ਮਈ ਤੱਕ ਵਧਾ ਦਿੱਤੀ ਹੈ | ਇਹ ਕਦਮ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੀ ਵਧਦੀ ਦਿਲਚਸਪੀ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ | ਇਸ ਸੰਬੰਧੀ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਦੇ ਪਿ੍ੰਸੀਪਲ ਅਨਿਲ ਕੁਮਾਰ ਬੁੱਧੀਰਾਜਾ ਨੇ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ, ਤਜਰਬੇਕਾਰ ਫੈਕਲਟੀ ਅਤੇ ਸ਼ਾਨਦਾਰ ਪਲੇਸਮੈਂਟ ਸਹੂਲਤਾਂ ਪ੍ਰਦਾਨ ਕਰਦੀ ਹੈ | ਸੰਸਥਾ ਮੌਜੂਦਾ ਉਦਯੋਗਿਕ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੱਤ ਪ੍ਰਮੁੱਖ ਇੰਜੀਨੀਅਰਿੰਗ ਵਿਸ਼ਿਆਂ ਵਿਚ ਡਿਪਲੋਮਾ ਕੋਰਸ ਪੇਸ਼ ਕਰਦੀ ਹੈ, ਜਿਨ੍ਹਾਂ 'ਚ ਸਿਵਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਤੇ ਸੰਚਾਰ ਇੰਜੀਨੀਅਰਿੰਗ ਅਤੇ ਕੈਮੀਕਲ ਇੰਜੀਨੀਅਰਿੰਗ (ਪਲਪ ਅਤੇ ਪੇਪਰ) ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰ ਬੈਠੇ ਹੀ ਆਨਲਾਈਨ ਰਜਿਸਟਰ ਕਰ ਸਕਦੇ ਹਨ | ਅਰਜ਼ੀ ਪ੍ਰਕਿਰਿਆ ਦੌਰਾਨ ਇਕ ਪਰਿਵਾਰ ਪਛਾਣ ਪੱਤਰ, ਆਧਾਰ ਕਾਰਡ ਅਤੇ ਵਿਦਿਅਕ ਦਸਤਾਵੇਜ਼ਾਂ ਦੀ ਲੋੜ ਹੋਵੇਗੀ | ਵਿਦਿਆਰਥੀਆਂ ਦੀ ਮਦਦ ਲਈ ਸੰਸਥਾ ਕੈਂਪਸ 'ਚ ਵਿਸ਼ੇਸ਼ ਹੈਲਪ ਡੈਸਕ ਨੰ. 9896377230, 9466301507, 9812324014, 8295905306, 9992830777, 9416025444 ਦਾ ਪ੍ਰਬੰਧ ਕੀਤਾ ਗਿਆ ਹੈ, ਜਿਥੋਂ ਦਾਖਲਾ ਪ੍ਰਕਿਰਿਆ ਨਾਲ ਸੰਬੰਧਿਤ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਾਪਤ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਸੰਸਥਾ ਦੀ ਅਧਿਕਾਰਤ ਵੈੱਬਸਾਈਟ www.sjpdamla.ac.in 'ਤੇ ਜਾ ਸਕਦੇ ਹੋ |