02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਟੋਹਾਣਾ ਰੇਲਵੇ ਸਟੇਸ਼ਨ 'ਤੇ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 22-05-2026
ਟੋਹਾਣਾ, 21 ਮਈ (ਮਨਜੀਤ ਸਿੰਘ) - ਟੋਹਾਣਾ ਰੇਲਵੇ ਸਟੇਸ਼ਨ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਉਕਤ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਬੇਸਹਾਰਾ ਹਾਲਤ ਵਿੱਚ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕੇ ਵਿੱਚ ਘੁੰਮਦਾ ਫਿਰਦਾ ਨਜ਼ਰ ਆ ਰਿਹਾ ਸੀ | ਦੇਰ ਸ਼ਾਮ ਸੂਚਨਾ ਮਿਲਣ 'ਤੇ ਸਮਾਜਸੇਵੀ ਅਤੇ ਸਹਾਰਾ ਰੈਸਕਿਊ ਟੀਮ ਦੇ ਮੁਖੀ ਨਵਜੋਤ ਸਿੰਘ ਢਿੱਲੋਂ ਟੋਹਾਣਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ | ਉਸ ਸਮੇਂ ਉਹ ਵਿਅਕਤੀ ਜ਼ਿੰਦਾ ਸੀ ਅਤੇ ਟੀਮ ਨੂੰ ਦੇਖ ਕੇ ਉੱਠ ਕੇ ਬੈਠ ਗਿਆ, ਪਰ ਉਹ ਆਪਣੀ ਪਛਾਣ ਜਾਂ ਘਰ-ਪਰਿਵਾਰ ਬਾਰੇ ਕੋਈ ਸਹੀ ਜਾਣਕਾਰੀ ਨਹੀਂ ਦੇ ਸਕਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ 4 ਤੋਂ 5 ਦਿਨਾਂ ਤੋਂ ਇਲਾਕੇ ਵਿੱਚ ਘੁੰਮ ਰਿਹਾ ਸੀ | ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸਹਾਰਾ ਟੀਮ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਅਗਲੇ ਦਿਨ ਉਸ ਨੂੰ ਇਲਾਜ ਲਈ ਮੈਡੀਕਲ ਅਗਰੋਹਾ ਰੈਫ਼ਰ ਕਰਵਾਇਆ ਜਾਵੇ, ਤਾਂ ਜੋ ਉਸ ਦਾ ਢੰਗ ਨਾਲ ਇਲਾਜ ਹੋ ਸਕੇ | ਪਰ ਸਵੇਰੇ ਉਸ ਵਿਅਕਤੀ ਦੀ ਮੌਤ ਦੀ ਖ਼ਬਰ ਮਿਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ | ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਮਿ੍ਤਕ ਦੀ ਲਾਸ਼ ਪਛਾਣ ਲਈ 72 ਘੰਟਿਆਂ ਤੱਕ ਸਰਕਾਰੀ ਹਸਪਤਾਲ ਟੋਹਾਣਾ ਮੋਰਚਰੀ ਵਿੱਚ ਰਖਵਾਈ ਗਈ ਹੈ | ਸਮਾਜਸੇਵੀ ਨਵਜੋਤ ਢਿੱਲੋਂ ਟੋਹਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਵਿਅਕਤੀ ਮਿ੍ਤਕ ਨੂੰ ਪਛਾਣਦਾ ਹੋਵੇ ਜਾਂ ਉਸ ਦੇ ਪਰਿਵਾਰ ਬਾਰੇ ਜਾਣਕਾਰੀ ਰੱਖਦਾ ਹੋਵੇ ਤਾਂ ਤੁਰੰਤ ਸੰਪਰਕ ਕੀਤਾ ਜਾਵੇ, ਤਾਂ ਜੋ ਮਿ੍ਤਕ ਦੇ ਪਰਿਵਾਰ ਤੱਕ ਸੂਚਨਾ ਪਹੁੰਚਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮੀਟਿੰਗ 'ਚ ਮਾਹਿਰ ਡਾਕਟਰਾਂ ਨੇ ਸਿਹਤ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਕਾਂਗਰਸ ਵਲੋਂ ਤੇਲ ਕੀਮਤਾਂ ਦੇ ਮੁੱਦੇ 'ਤੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ
Ad Position 24