ਸੰਯੁਕਤ ਕਿਸਾਨ ਮੋਰਚਾ ਵਲੋਂ 29 ਨੂੰ ਖੂਈਆਂ ਟੋਲ ਪਲਾਜ਼ਾ ਪਰਚੀ ਮੁਕਤ ਕਰਨ ਦਾ ਐਲਾਨ
ਅਜੀਤ ਡੈਸਕ
22-05-2026
ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ 29 ਮਈ ਨੂੰ ਖੂਈਆਂ ਮਲਕਾਣਾ ਟੋਲ ਨੂੰ ਪਰਚੀ ਮੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਦੀ ਤਿਆਰੀ ਲਈ ਪਿੰਡਾਂ 'ਚ ਮੀਟਿੰਗਾਂ ਜਰੀਏ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਅÏਲਖ ਨੇ ਦੱਸਿਆ ਹੈ ਕਿਹਾ ਕਿ ਇਹ ਸਮਾਗਮ ਕਿਸਾਨ-ਮਜ਼ਦੂਰ ਮੁੱਦਿਆਂ ਦੇ ਹੱਲ ਲਈ ਕੀਤਾ ਜਾ ਰਿਹਾ ਹੈ |
ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ 1 ਅਤੇ 2 ਦੀਆਂ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਜਦੋਂਕਿ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੁਲਤਵੀ ਕੀਤੇ ਜਾਣ ਸਮੇਂ ਕਿਸਾਨ ਆਗੂਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਕਿਸਾਨੀ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿਸਾਨ ਵਿਰੋਧੀ ਟੈਕਸ-ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਸ਼ਾਮਲ ਹਨ | ਉਨ੍ਹਾਂ ਮੰਗ ਕੀਤੀ ਕਿ ਡੱਬਵਾਲੀ, ਕਾਲਾਂਵਾਲੀ ਅਤੇ ਗੋਰੀਵਾਲਾ ਤਹਿਸੀਲਾਂ ਦੇ ਕਿਸਾਨਾਂ ਲਈ ਸਾਉਣੀ 2020 ਲਈ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ | ਇਸ ਤੋਂ ਇਲਾਵਾ, ਰੋੜੀ, ਕਾਲਾਂਵਾਲੀ, ਓਢਾਂ ਅਤੇ ਡੱਬਵਾਲੀ, ਸਿਰਸਾ ਖੇਤਰਾਂ ਵਿੱਚ ਖੇਤਾਂ ਦੀ ਸਿੰਚਾਈ ਲਈ ਘੱਗਰ ਨਦੀ ਤੋਂ ਫਲਡੀ ਪਾਣੀ ਮੁਹੱਈਆ ਕਰਵਾਇਟਾ ਜਾਏ | ਉਨ੍ਹਾਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸੁਧਾਰ, ਕਿਸਾਨਾਂ ਨੂੰ ਕਣਕ ਦੀਆਂ ਬਕਾਇਆ ਅਦਾਇਗੀਆਂ ਜਾਰੀ ਕਰਨ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਹੋਰ ਬਕਾਇਆ ਮੁੱਦਿਆਂ ਦੇ ਹੱਲ ਦੀ ਵੀ ਮੰਗ ਕੀਤੀ | ਅÏਲਖ ਨੇ ਕਿਹਾ ਕਿ 29 ਮਈ ਦੇ ਟੋਲ ਪਰਚੀ ਮੁਕਤ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਏਕਤਾ (ਬੀਕੇਈ) ਦੀ ਟੀਮ ਦੇ ਸਰਬਜੀਤ ਕੰਬੋਜ, ਬੰਤਾ ਸਿੰਘ ਜਲਾਲਆਣਾ ਅਤੇ ਮਾਨਾ ਸਿੰਘ ਜਲਾਲਆਣਾ ਵੱਲੋਂ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ |