ਕਾਲਾਂਵਾਲੀ/ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਕਾਲਾਂਵਾਲੀ ਨੇ ਕਾਲਾਂਵਾਲੀ ਮੰਡੀ ਖੇਤਰ ਤੋਂ ਇੱਕ ਮੁਲਜ਼ਮ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲੀਸ ਬੁਲਾਰੇ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਸੀਆਈਏ ਸਟਾਫ ਕਾਲਾਂਵਾਲੀ ਟੀਮ ਨੇ ਨਸ਼ਾ ਤਸਕਰੀ ਦੀ ਰੋਕਥਾਮ ਦੇ ਸਬੰਧ ਵਿੱਚ ਕਾਲਾਂਵਾਲੀ ਅਨਾਜ ਮੰਡੀ ਤੋਂ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ | ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿੱਚੋਂ 6 ਗਰਾਮ 760 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਅਨਮੋਲ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਾਲਾਂਵਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ | ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਉਸ ਖ਼ਿਲਾਫ਼ 2025 ਵਿੱਚ ਕਾਲਾਂਵਾਲੀ ਥਾਣੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ ਇੱਕ ਕੇਸ ਪਹਿਲਾਂ ਹੀ ਦਰਜ ਹੈ |